ਚੰਡੀਗੜ੍ਹ: ਪੰਜਾਬ ਡੀਜੀਪੀ ਦਿਨਕਰ ਗੁਪਤਾ ਨੇ ਨਵੇਂ ਸਾਲ ਦੇ ਮੱਦੇ ਨਜ਼ਰ ਸੂਬੇ 'ਚ ਅਲਰਟ ਜਾਰੀ ਕੀਤਾ ਹੈ। ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਜ਼ਿਲ੍ਹਿਆ ਦੇ ਐਸਐਸਪੀ ਨੂੰ ਸੂਬੇ ਭਰ ਦੇ ਸ਼ਹਿਰਾਂ 'ਚ ਨਾਕੇ ਲਗਾ ਕੇ ਸਖ਼ਤੀ ਨਾਲ ਚੈਕਿੰਗ ਕਰਨ ਅਤੇ ਪੇਟ੍ਰੋਲਿੰਗ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਡੀਜੀਪੀ ਨੇ ਸੂਬੇ 'ਚ ਅਲਰਟ ਕੀਤਾ ਜਾਰੀ - DGP Dinkar Gupta
ਡੀਜੀਪੀ ਦਿਨਕਰ ਗੁਪਤਾ ਨੇ ਨਵੇਂ ਸਾਲ ਦੇ ਮੱਦੇਨਜ਼ਰ ਸੂਬੇ 'ਚ ਅਲਰਟ ਜਾਰੀ ਕੀਤਾ ਹੈ। ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਜ਼ਿਲ੍ਹਿਆ ਦੇ ਐਸਐਸਪੀ ਨੂੰ ਸੂਬੇ ਭਰ ਦੇ ਸ਼ਹਿਰਾਂ 'ਚ ਨਾਕੇ ਲਗਾ ਕੇ ਸਖ਼ਤੀ ਨਾਲ ਚੈਕਿੰਗ ਕਰਨ ਅਤੇ ਪੇਟ੍ਰੋਲਿੰਗ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਨਵੇਂ ਸਾਲ ਦੇ ਮੱਦੇ ਨਜ਼ਰ ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ 'ਚ ਅਲਰਟ ਕੀਤਾ ਜਾਰੀ
ਜ਼ਿਕਰੇ ਖ਼ਾਸ ਹੈ ਕਿ ਪੰਜਾਬ ਦੇ ਨਾਲ ਲੱਗਦੇ ਭਾਰਤ-ਪਾਕਿ ਦੇ ਸਰਹੱਦੀ ਇਲਾਕਿਆਂ ਉੱਤੇ ਅੱਤਵਾਦੀਆਂ ਹਮਲੇ ਦੇ ਖ਼ਦਸ਼ੇ ਨੂੰ ਦੇਖਦਿਆਂ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਸਰਦੀਆਂ ਦੌਰਾਨ ਧੁੰਦ ਦੀ ਸ਼ੁਰੂਆਤ ਨੂੰ ਦੇਖਦਿਆਂ ਸਰਹੱਦਾਂ ਉੱਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਸਾਲ 2020 ਵਿੱਚ ਪਾਕਿਸਤਾਨ ਨੇ ਜੰਮੂ-ਕਸ਼ਮੀਰ ਜਾਂ ਪੰਜਾਬ ਵਿੱਚ ਸਰਹੱਦਾਂ ਰਾਹੀਂ ਅੱਤਵਾਦੀਆਂ ਦੇ ਸਮੂਹ ਨੂੰ ਭੇਜਣ ਤੋਂ ਇਲਾਵਾ ਕਈ ਮਾਰਗਾਂ ਉੱਤੇ ਘੁਸਪੈਠ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ। ਬੀਐੱਸਐਫ਼ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦੀ ਸਮੂਹ ਧੁੰਦ ਦਾ ਫ਼ਾਇਦਾ ਲੈ ਕੇ ਸੂਬੇ ਵਿੱਚ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ।
Last Updated : Dec 28, 2020, 11:01 PM IST