ਪੰਜਾਬ

punjab

ETV Bharat / city

ਸਿੰਘੂ ਬਾਰਡਰ ਘਟਨਾ ਦੀ ਮੌਜੂਦਾ ਜੱਜ ਤੋਂ ਹੋਵੇ ਜਾਂਚ: ਸੁਖਜਿੰਦਰ ਰੰਧਾਵਾ - ਧਾਰਮਿਕ ਭਾਵਨਾਵਾਂ ਭੜਕਾਉਣ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਖਾਸਕਰ ਹਰਿਆਣਾ ਪੁਲਿਸ ਵੀ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਨਹੀਂ ਕਰ ਸਕਦੀ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਦੀ ਜ਼ਿੰਮੇਵਾਰੀ ਸਬੰਧਤ ਸੂਬਾ ਸਰਕਾਰ ਦੀ ਹੀ ਬਣਦੀ ਹੈ।

ਸੁਖਜਿੰਦਰ ਰੰਧਾਵਾ
ਸੁਖਜਿੰਦਰ ਰੰਧਾਵਾ

By

Published : Oct 16, 2021, 7:29 PM IST

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੇ ਦਿਨੀਂ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ। ਜਿੱਥੇ ਇਹ ਲੋਕਾਂ ਦੀ ਧਾਰਮਿਕ ਆਸਥਾ ਨਾਲ ਸੰਬੰਧ ਰੱਖਦਾ ਹੈ, ਉੱਥੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਰੀਬ ਇੱਕ ਸਾਲ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅਕਸ ਨਾਲ ਵੀ ਸੰਬੰਧ ਰੱਖਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਵਾਲੇ ਗ਼ੈਰ ਸਮਾਜੀ ਤੱਤਾਂ ਦੀ ਸ਼ਨਾਖ਼ਤ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਸੰਘਰਸ਼ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਤੋਂ ਹੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ:ਐੱਸਜੀਪੀਸੀ ਤੋਂ ਇਹ ਸ਼ਖਸ ਲੜੇਗਾ ਨਿਹੰਗ ਸਿੰਘ ਦਾ ਕੇਸ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਖਾਸਕਰ ਹਰਿਆਣਾ ਪੁਲਿਸ ਵੀ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਨਹੀਂ ਕਰ ਸਕਦੀ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਦੀ ਜ਼ਿੰਮੇਵਾਰੀ ਸਬੰਧਤ ਸੂਬਾ ਸਰਕਾਰ ਦੀ ਹੀ ਬਣਦੀ ਹੈ।

ਉਨ੍ਹਾਂ ਨਾਲ ਹੀ ਹਰਿਆਣਾ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ 'ਤੇ ਜੋਰ ਦਿੰਦਿਆਂ ਸਵਾਲ ਵੀ ਕੀਤਾ ਕਿ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਜੁੜੇ ਬੈਠੇ ਹੋਣ ਅਤੇ ਧਾਰਮਿਕ ਗ੍ਰੰਥ ਵੀ ਸੁਸ਼ੋਭਿਤ ਹੋਣ ਉਥੇ ਸੁਰੱਖਿਆ ਦੇ ਕਰੜੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਉਨ੍ਹਾਂ ਹਰਿਆਣਾ ਸਰਕਾਰ ਅਤੇ ਪੁਲਿਸ ਤੋਂ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਵਾਲੇ ਗ਼ੈਰ ਸਮਾਜੀ ਤੱਤਾਂ ਦੀ ਸ਼ਨਾਖ਼ਤ ਜ਼ਰੂਰ ਕੀਤੀ ਜਾਵੇ।

ਇਹ ਵੀ ਪੜ੍ਹੋ:ਸਿੰਘੂ ਬਾਰਡਰ ਕਤਲ ਮਾਮਲਾ: ਇੱਕ ਹੋਰ ਨਿਹੰਗ ਸਿੰਘ ਗ੍ਰਿਫਤਾਰ

ABOUT THE AUTHOR

...view details