ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁਖ ਜਤਾਇਆ
Flying Sikh ਮਿਲਖਾ ਦੇ ਦੇਹਾਂਤ 'ਤੇ ਸਿਆਸੀ ਆਗੂਆਂ ਨੇ ਜਤਾਇਆ ਦੁੱਖ
India condoled the demise of sporting icon Milkha Singh. The legendary athlete is a four-time Asian Games gold-medallist and 1958 Commonwealth Games champion. He is still the only Indian athlete to win Gold in the Asian and Commonwealth Championship.
09:16 June 19
ਵੈਂਕਈਆ ਨਾਇਡੂ ਨੇ ਵੀ ਮਿਲਖਾ ਸਿੰਘ ਦੇ ਦੇਹਾਂਤ 'ਤੇ ਜਤਾਇਆ ਦੁੱਖ
09:15 June 19
ਮਨੋਹਰ ਲਾਲ ਖੱਟਰ ਨੇ ਮਿਲਖਾ ਸਿੰਘ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ।
09:10 June 19
ਸੈਕਟਰ -25 ਦੇ ਸ਼ਮਸ਼ਾਨ ਘਾਟ 'ਚ ਸ਼ਾਮ 5 ਵਜੇ ਮਿਲਖਾ ਸਿੰਘ ਦਾ ਹੋਵੇਗਾ ਅੰਤਮ ਸਸਕਾਰ
ਦੇਸ਼ ਨੂੰ ਓਲੰਪਿਕ ਵਿੱਚ ਗੋਲਡ ਮੈਡਲ ਦਵਾਉਣ ਵਾਲੇ ਮਸ਼ਹੂਰ ਸਪ੍ਰਿੰਟਰ ਮਿਲਖਾ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਹਸਪਤਾਲ ਵਿੱਚ ਸ਼ੁੱਕਰਵਾਰ ਦੀ ਰਾਤ 11.30 ਵਜੇ ਆਖਰੀ ਸਾਹ ਲਏ। ਮਿਲਖਾ ਸਿੰਘ ਦਾ ਅੱਜ ਯਾਨੀ ਸ਼ਨਿਚਰਵਾਰ ਨੂੰ ਅੰਤਮ ਸਸਕਾਰ ਚੰਡੀਗੜ੍ਹ ਦੇ ਸੈਕਟਰ -25 ਦੇ ਸ਼ਮਸ਼ਾਨ ਘਾਟ ਵਿੱਚ ਸ਼ਾਮ 5 ਵਜੇ ਕੀਤਾ ਜਾਵੇਗਾ।
ਕਰੀਬ ਇੱਕ ਮਹੀਨੇ ਪਹਿਲਾਂ ਮਿਲਖਾ ਸਿੰਘ ਕੋਰੋਨਾ ਪੌਜ਼ੀਟਿਵ ਹੋਏ ਸੀ। ਕੁਝ ਦਿਨ ਪਹਿਲਾਂ ਹੀ ਮਿਲਖਾ ਸਿੰਘ ਕੋਰੋਨਾ ਨੈਗੇਟਿਵ ਹੋਏ ਸੀ। ਪਰ ਅਚਾਨਕ ਤੋਂ ਉਨ੍ਹਾਂ ਦੀ ਸਿਹਤ ਨਾਜੁਕ ਹੋਣ ਲਗੀ। ਇਸ ਦੇ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਦਮ ਤੋੜ ਦਿੱਤਾ।
08:59 June 19
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁੱਖ ਜ਼ਾਹਰ ਕੀਤਾ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁੱਖ ਜ਼ਾਹਰ ਕੀਤਾ।
08:59 June 19
ਕੈਪਟਨ ਅਮਰਿੰਦਰ ਸਿੰਘ ਨੇ ਵੀ ਮਿਲਖਾ ਸਿੰਘ ਦੇ ਦੇਹਾਂਤ ‘ਤੇ ਦੁੱਖ ਜਤਾਇਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਿਲਖਾ ਸਿੰਘ ਦੇ ਦੇਹਾਂਤ ‘ਤੇ ਦੁੱਖ ਜਤਾਇਆ।
08:59 June 19
ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਨੇ ਦੁੱਖ ਦਾ ਪ੍ਰਗਟਾਵਾ ਕੀਤਾ
ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਨੇ ਦੁੱਖ ਦਾ ਪ੍ਰਗਟਾਵਾ ਕੀਤਾ
08:55 June 19
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ ਹੈ।
08:41 June 19
ਪੀਐਮ ਮੋਦੀ ਨੇ ਜਤਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਦੇ ਦੇਹਾਂਤ ਉਤੇ ਸ਼ੋਕ ਜਤਾਉਂਦੇ ਹੋਏ ਕਿਹਾ ਕਿ ਭਾਰਤ ਨੇ ਅਜਿਹਾ ਮਹਾਨ ਖਿਡਾਰੀ ਗਵਾ ਦਿਤਾ ਹੈ ਜਿਨ੍ਹਾਂ ਦੇ ਜੀਵਨ ਤੋਂ ਉਭਰਦੇ ਖਿਡਾਰੀਆਂ ਨੂੰ ਪ੍ਰੇਰਣਾ ਮਿਲਦੀ ਰਹੇਗੀ।
ਮੋਦੀ ਨੇ ਟਵੀਟ ਕੀਤਾ ਕਿ ਮਿਲਖਾ ਸਿੰਘ ਜੀ ਦੇ ਦੇਹਾਂਤ ਨਾਲ ਅਸੀਂ ਇੱਕ ਮਹਾਨ ਖਿਡਾਰੀ ਗਵਾ ਦਿੱਤਾ ਹੈ ਜਿਨ੍ਹਾਂ ਦਾ ਅਣਗਿਣਤ ਭਾਰਤੀਆਂ ਦੇ ਦਿਲਾਂ ਵਿੱਚ ਇਕ ਵਿਸ਼ੇਸ਼ ਸਥਾਨ ਸੀ। ਮੈਂ ਉਨ੍ਹਾਂ ਦੀ ਮੌਤ ਤੋਂ ਦੁਖੀ ਹਾਂ।
08:11 June 19
ਮਿਲਖਾ ਸਿੰਘ ਦਾ ਹੋਇਆ ਦੇਹਾਂਤ
ਚੰਡੀਗੜ੍ਹ: ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਦਾ ਇੱਕ ਮਹੀਨੇ ਤੱਕ ਕੋਰੋਨਾ ਦੀ ਲਾਗ ਨਾਲ ਲੜਨ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦੇਹਾਂਤ ਸ਼ੁੱਕਰਵਾਰ ਦੇਰ ਰਾਤ 11.30 ਵਜੇ ਹੋਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਅਤੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਮਿਲਖਾ ਸਿੰਘ ਦੀ ਵੀ ਕੋਰੋਨਾ ਦੀ ਲਾਗ ਕਾਰਨ ਮੌਤ ਹੋ ਗਈ ਸੀ।
ਪਦਮਸ੍ਰੀ ਮਿਲਖਾ ਸਿੰਘ 91 ਸਾਲ ਦੇ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦਾ ਪੁੱਤਰ ਗੋਲਫ਼ਰ ਜੀਵ ਮਿਲਖਾ ਸਿੰਘ ਅਤੇ ਤਿੰਨ ਧੀਆਂ ਹਨ। ਉਨ੍ਹਾਂ ਦੇ ਪਰਿਵਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ 11.30 ਵਜੇ ਆਖਰੀ ਸਾਹ ਲਏ ਤੇ ਉਨ੍ਹਾਂ ਦਾ ਸਸਕਾਰ ਸੈਕਟਰ 25 ਦੇ ਸ਼ਮਸਾਨਘਾਟ ਵਿੱਚ ਸ਼ਾਮ 5 ਵਜੇ ਕੀਤਾ ਜਾਵੇਗਾ।
ਉਨ੍ਹਾਂ ਦੀ ਹਾਲਾਤ ਸ਼ਾਮ ਤੋਂ ਹੀ ਖਰਾਬ ਸੀ ਅਤੇ ਬੁਖਾਰ ਨਾਲ ਆਕਸੀਜਨ ਵੀ ਘੱਟ ਹੋ ਗਈ ਸੀ। ਉਹ ਇੱਥੇ ਪੀਜੀਆਈ ਐਮਈਆਰ ਦੇ ਆਈਸੀਯੂ ਵਿੱਚ ਭਰਤੀ ਸੀ। ਉਨ੍ਹਾਂ ਨੇ ਪਿਛਲੇ ਮਹੀਨੇ ਕੋਰੋਨਾ ਹੋਇਆ ਸੀ ਅਤੇ ਬੁੱਧਵਾਰ ਨੂੰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਉਨ੍ਹਾਂ ਨੇ ਜਨਰਲ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਵੀਰਵਾਰ ਦੀ ਸ਼ਾਮ ਤੋਂ ਪਹਿਲਾਂ ਉਨ੍ਹਾਂ ਦੀ ਹਾਲਾਤ ਸਥਿਰ ਹੋ ਗਈ ਸੀ।
ਚਾਰ ਵਾਰ ਏਸ਼ੀਆਈ ਖੇਡਾਂ ਦੇ ਸੋਨੇ ਦਾ ਤਗਮਾ ਜੇਤੂ ਮਿਲਖਾ ਸਿੰਘ ਨੇ 1958 ਰਾਸ਼ਟਰ ਮੰਡਲ ਵਿੱਚ ਵੀ ਪੀਲਾ ਤਗਮਾ ਹਾਸਲ ਕੀਤਾ ਸੀ। ਉਨ੍ਹਾਂ ਦਾ ਸਰਬੋਤਮ ਪ੍ਰਦਰਸ਼ਨ ਹਾਲਾਕਿ 1960 ਦੇ ਰੋਮ ਓਲੰਪਿਕ ਵਿੱਚ ਸੀ, ਜਿਸ ਵਿੱਚ ਉਹ 400 ਮੀਟਰ ਫਾਈਨਲ ਵਿੱਚ ਚੌਥੇ ਸਥਾਨ ਉੱਤੇ ਰਹੇ ਸੀ। ਉਨ੍ਹਾਂ ਨੇ 1956 ਅਤੇ 1964 ਓਲੰਪਿਕ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੂੰ 1959 ਵਿੱਚ ਪਦਮਸ੍ਰੀ ਨਾਲ ਨਿਵਾਜਿਆ ਗਿਆ ਸੀ। ਮਿਲਖੀ ਸਿੰਘ ਦੀ ਮੌਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।