ਚੰਡੀਗੜ੍ਹ: ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਸ ਤੋਂ ਬਾਅਦ ਵੀ ਕਰਤਾਰਪੁਰ ਲਾਂਘੇ ਦਾ ਕੰਮ ਭਾਰਤ ਤੇ ਪਾਕਿਸਤਾਨ ਪਾਸੋਂ ਤੇਜੀ ਨਾਲ ਚੱਲ ਰਿਹਾ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਦੋਹਾਂ ਦੇਸ਼ਾਂ ਵਿੱਚਕਾਰ ਅਗਲੀ ਬੈਠਕ ਅਟਾਰੀ ਸਰਹੱਦ ‘ਤੇ 4 ਸਤੰਬਰ ਨੂੰ ਹੋਵੇਗੀ। ਇਸ ਬੈਠਕ ਦੀ ਜਾਣਕਾਰੀ ਪਾਕਿਸਤਾਨ ਮੀਡੀਆ ਵੱਲੋਂ ਜਾਰੀ ਕੀਤੀ ਗਈ ਹੈ। ਭਾਰਤੀ ਨਿਊਜ਼ ਏਜੰਸੀ ANI ਨੇ ਟਵੀਟ ਕਰ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਕਰਤਾਰਪੁਰ ਲਾਂਘੇ 'ਤੇ 4 ਸਤੰਬਰ ਨੂੰ ਹੋਵੇਗੀ ਭਾਰਤ-ਪਾਕਿ ਵਿਚਾਲੇ ਬੈਠਕ - ਭਾਰਤ-ਪਾਕਿ ਵਿਚਾਲੇ ਬੈਠਕ
ਕਰਤਾਰਪੁਰ ਲਾਂਘਾ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ 4 ਸਤੰਬਰ ਨੂੰ ਅਟਾਰੀ ਸਰਹੱਦ ‘ਤੇ ਬੈਠਕ ਕੀਤੀ ਜਾਵੇਗੀ। ਇਸ ਬੈਠਕ ਦੀ ਜਾਣਕਾਰੀ ਪਾਕਿਸਤਾਨ ਮੀਡੀਆ ਵੱਲੋਂ ਜਾਰੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸ਼ੁੱਕਰਵਾਰ ਨੂੰ ਵੀ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘਾ ਜ਼ੀਰੋ ਲਾਈਨ 'ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਲੇ ਬੈਠਕ ਹੋਈ ਸੀ। ਇਸ ਬੈਠਕ ਵਿੱਚ ਭਾਰਤ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ, ਲੈਂਡ ਪੋਰਟ ਅਥਾਰਟੀ, ਨਹਿਰੀ ਵਿਭਾਗ ਅਤੇ ਬੀ.ਐੱਸ.ਐੱਫ਼ ਦੇ ਅਧਿਕਾਰੀ ਮੌਜੂਦ ਸਨ।
ਇਹ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਦੋਹਾਂ ਦੇਸ਼ਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ 8 ਨਵੰਬਰ ਨੂੰ ਇਸ ਕੋਰੀਡੋਰ ਨੂੰ ਖੋਲ੍ਹਿਆ ਜਾ ਸਕਦਾ ਹੈ।