ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ SIDHU MOOSE WALA ਦੇ ਕਤਲ ਤੋਂ ਬਾਅਦ ਜਿੱਥੇ ਦੇਸ਼ ਵਿਦੇਸ਼ਾਂ ਵਿੱਚ ਅੱਜ ਵੀ ਉਸ ਦੇ ਪ੍ਰਸ਼ੰਸਕ ਕਿਸੇ ਨਾ ਕਿਸੇ ਤਰ੍ਹਾਂ ਸਿੱਧੂ ਮੂਸੇਵਾਲਾ SIDHU MOOSE WALA ਨੂੰ ਯਾਦ ਕਰਦੇ ਰਹਿੰਦੇ ਹਨ। ਅਜਿਹਾ ਹੀ ਇੱਕ ਵੀਡੀਓ ਭਾਰਤੀ ਤੇ ਪਾਕਿਸਤਾਨ ਫੌਜ ਦੇ ਜਵਾਨਾਂ ਦਾ ਸ਼ੋਸਲ ਮੀਡਿਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਿਹਾ ਹੈ, ਜਿਸ ਵੀਡੀਓ ਵਿੱਚ ਭਾਰਤੀ ਸੈਨਿਕਾਂ ਤੇ ਪਾਕਿਸਤਾਨ ਦੇ ਜਵਾਨ ਨੇ ਮੂਸੇਵਾਲਾ SIDHU MOOSE WALA ਦਾ 'ਬੰਬੀਹਾ ਬੋਲੇ' ਗੀਤ army soldiers Bhangra on the song of Moosewala ਲਗਾ ਕੇ ਨੱਚਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਭਾਰਤ ਪਾਕਿ ਦੇ ਜਵਾਨਾਂ ਦੀ ਇਹ ਵੀਡੀਓ ਬਾਰਡਰ ਭਾਰਤ-ਪਾਕਿ ਦੇ ਬਾਰਡਰ ਦੀ ਹੈ, ਜਿੱਥੇ ਦੋਵਾਂ ਦੇਸ਼ਾਂ ਦੇ ਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ SIDHU MOOSE WALA ਦੇ ਗੀਤ ਬੰਬੀਹਾ ਬੋਲੇ ਉੱਤੇ ਨੱਚ ਰਹੇ ਹਨ, ਇਸ ਦੇ ਨਾਲ-ਨਾਲ ਹੀ ਦੋਵਾਂ ਦੇਸ਼ਾਂ ਦੇ ਜਵਾਨ ਇੱਕ ਦੂਜੇ ਵੱਲ ਹੱਥ ਹਿਲਾਉਂਦੇ ਵੀ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾਂ ਇਸ ਵੀਡੀਓ ਨੂੰ ਦੇਖਣ ਵਾਲੇ ਪ੍ਰਸ਼ੰਸਕ ਵੀ ਪਸੰਦ ਦੇ ਨਾਲ ਨਲ ਟਿੱਪਣੀਆਂ ਵੀ ਕਰ ਰਹੇ ਹਨ।
ਸਿੱਧੂ ਮੂਸੇਵਾਲਾ ਦਾ ਕਤਲ -ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ SIDHU MOOSE WALA ਦਾ 29 ਮਈ ਨੂੰ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ, ਇਹ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ 'ਚ ਹੋਈ, ਜਿੱਥੇ ਉਸ 'ਤੇ ਗੋਲੀਬਾਰੀ ਹੋਈ ਸੀ। ਇਸ ਹਮਲੇ 'ਚ ਸਿੱਧੂ ਦੇ ਦੋ ਸਾਥੀ ਵੀ ਜ਼ਖਮੀ ਹੋਏ ਹਨ। ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋ ਗੱਡੀਆਂ ਸਮੇਤ ਕੁਝ ਸ਼ੱਕੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਸੀ।
ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ:-ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 28 ਮਈ ਨੂੰ ਸਿੱਧੂ ਮੂਸੇਵਾਲਾ SIDHU MOOSE WALA ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਕ ਰਿਪੋਰਟ ਮੁਤਾਬਿਕ ਸਿੱਧੂ SIDHU MOOSE WALA ਨੂੰ 4 ਗੰਨਮੈਨ ਦਿੱਤੇ ਗਏ ਸਨ। ਪਰ ਪੰਜਾਬ ਸਰਕਾਰ ਨੇ ਸੁਰੱਖਿਆ ਘਟਾ ਕੇ ਉਸ ਨੂੰ ਸਿਰਫ਼ ਦੋ ਗੰਨਮੈਨ ਦਿੱਤੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ। ਕਾਲੇ ਰੰਗ ਦੀ ਕਾਰ 'ਚ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਸਿੱਧੂ SIDHU MOOSE WALA ਦੀ ਮੌਤ ਹੋ ਗਈ ਸੀ।
ਇਹ ਵੀ ਪੜੋ:-ਪੰਜਾਬ ਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ