ਪੰਜਾਬ

punjab

ETV Bharat / city

ਕੋਵਿਡ ਮਹਾਂਮਾਰੀ ਫੈਲਣ ਤੋਂ ਬਾਅਦ ਵੀ ਉਦਯੋਗ ਵਿਭਾਗ ਨੇ ਪੂਰੀ ਸਰਗਰਮੀ ਨਾਲ ਕੀਤਾ ਕੰਮ:ਸੁੰਦਰ ਸ਼ਾਮ ਅਰੋੜਾ - Covid epidemic

ਪੰਜਾਬ ਦੇ ਉਦਯੋਗਿਕ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਕਰਕੇ ਪ੍ਰਭਾਵਿਤ ਉਦਯੋਗਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਪਹਿਲਕਦਮੀ ਕੀਤੀ ਹੈ। ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੋਵਿਡ ਮਹਾਂਮਾਰੀ ਫੈਲਣ ਤੋਂ ਬਾਅਦ ਉਦਯੋਗ ਨੇ ਪੂਰੀ ਸਰਗਰਮੀ ਨਾਲ ਕੰਮ ਕੀਤਾ ਹੈ।

ਕੋਵਿਡ ਮਹਾਂਮਾਰੀ ਫੈਲਣ ਤੋਂ ਬਾਅਦ ਵੀ ਉਦਯੋਗ ਵਿਭਾਗ ਨੇ ਪੂਰੀ ਸਰਗਰਮੀ ਨਾਲ ਕੀਤਾ ਕੰਮ:ਸੁੰਦਰ ਸ਼ਾਮ ਅਰੋੜਾ
ਕੋਵਿਡ ਮਹਾਂਮਾਰੀ ਫੈਲਣ ਤੋਂ ਬਾਅਦ ਵੀ ਉਦਯੋਗ ਵਿਭਾਗ ਨੇ ਪੂਰੀ ਸਰਗਰਮੀ ਨਾਲ ਕੀਤਾ ਕੰਮ:ਸੁੰਦਰ ਸ਼ਾਮ ਅਰੋੜਾ

By

Published : Dec 27, 2020, 10:41 PM IST

ਚੰਡੀਗੜ੍ਹ: ਪੰਜਾਬ ਦੇ ਉਦਯੋਗਿਕ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਕਰਕੇ ਪ੍ਰਭਾਵਿਤ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਫੈਲਣ ਤੋਂ ਬਾਅਦ ਉਦਯੋਗ ਵਿਭਾਗ ਨੇ ਪੂਰੀ ਸਰਗਰਮੀ ਨਾਲ ਕੰਮ ਕੀਤਾ ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ 2020, ਨਵੇਂ ਟੈਲੀਕਾਮ ਦਿਸ਼ਾ ਨਿਰਦੇਸ਼ 2020, ਜ਼ਿਲ੍ਹਾ ਸੁਧਾਰ ਕਾਰਜ ਯੋਜਨਾ 2019-20 ਤੋਂ ਇਲਾਵਾ ਪੀ.ਏ.ਸੀ.ਐਲ. ਦੇ ਵਿਨਿਵੇਸ਼ ਦੀ ਸਫ਼ਲ ਪ੍ਰਾਪਤੀ, ਜਿਸ ਨਾਲ 40.90 ਕਰੋੜ ਰੁਪਏ ਦਾ ਮਾਲੀਆ ਹਾਸਲ ਹੋਇਆ, ਜਿਹੇ ਕਈ ਉਪਰਾਲੇ ਕੀਤੇ ਹਨ।

ਕੈਬਿਨੇਟ ਮੀਟਿੰਗ ਵਿੱਚ ਮਨਜ਼ੂਰੀ ਤੋਂ ਬਾਅਦ ਭਾਰਤ ਸਰਕਾਰ ਦੇ ਆਰ.ਓ.ਡਬਲਿਊ. (ਰੋਅ) ਰੂਲਜ਼ ਅਨੁਸਾਰ ਨਵੇਂ ਟੈਲੀਕਾਮ ਦਿਸ਼ਾ ਨਿਰਦੇਸ਼ 2020 ਨੋਟੀਫਾਈ ਕੀਤੇ ਗਏ ਜਿਸ ਨਾਲ ਸੂਬੇ ਦੇ ਟੈਲੀਕਾਮ ਸੈਕਟਰ ਵਿੱਚ ਨਿਵੇਸ਼ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ ਟੈਲੀਕਾਮ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਲਈ ਕਾਰੋਬਾਰ ਕਰਨ ਵਿੱਚ ਅਸਾਨਤਾ ਦੇ ਨਾਲ ਸੂਬੇ ਵਿੱਚ ਸੰਪਰਕ ਹੋਰ ਬਿਹਤਰ ਹੋਵੇਗਾ।

ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਦਿਸ਼ਾ- ਨਿਰਦੇਸ਼ਾਂ ਅਨੁਸਾਰ ਉਦਯੋਗਾਂ ਦੇ ਸੁਚਾਰੂ ਕੰਮਕਾਜ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰਾਂ ਵੱਲੋਂ ਮਨਜ਼ੂਰੀਆਂ/ਕਰਫ਼ਿਊ ਪਾਸ ਪ੍ਰਦਾਨ ਕਰਕੇ ਉਦਯੋਗਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਗਈ।ਮੌਜੂਦਾ ਸਮੇਂ ਕੋਵਿਡ-19 ਦੇ ਫੈਲਾਅ ਤੋਂ ਪਹਿਲਾਂ ਦੀਆਂ 2,59,799 ਇਕਾਈਆਂ ਵਿੱਚੋਂ 2,37,118 ਇਕਾਈਆਂ ਕਾਰਜਸ਼ੀਲ ਹਨ।

ਜ਼ਿਲ੍ਹਾ ਪੱਧਰ ’ਤੇ ਈਜ਼ ਆਫ਼ ਡੂਇੰਗ ਬਿਜ਼ਨਸ ਵਿੱਚ ਸੁਧਾਰ ਅਤੇ ਉੱਦਮੀਆਂ ਤੇ ਜ਼ਿਲ੍ਹਾ ਪੱਧਰ ’ਤੇ ਕੰਮ ਕਰਦੇ ਅਧਿਕਾਰੀਆਂ ਦਰਮਿਆਨ ਫਿਜ਼ੀਕਲ ਮੁਲਾਕਾਤਾਂ ਨੂੰ ਘਟਾਉਣ ਲਈ ਜ਼ਿਲ੍ਹਾ ਸੁਧਾਰ ਕਾਰਜ ਯੋਜਨਾ ਤਹਿਤ ਡੀ.ਪੀ.ਆਈ.ਆਈ.ਟੀ. ਦੁਆਰਾ ਲਾਜ਼ਮੀ ਸਾਰੇ 45 ਸੁਧਾਰਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਡੀ.ਪੀ.ਆਈ.ਆਈ.ਟੀ. ਵੱਲੋਂ ਰਾਜ ਸੁਧਾਰ ਕਾਰਜ ਯੋਜਨਾ (ਐਸ.ਆਰ.ਏ.ਪੀ.) 2020 ਨੂੰ ਲਾਜ਼ਮੀ ਕੀਤਾ ਗਿਆ ਹੈ ਜਿਸ ਤਹਿਤ ਹੁਣ ਤੱਕ 301 ਵਿੱਚੋਂ 285 ਸੁਧਾਰ ਲਾਗੂ ਕੀਤੇ ਗਏ ਹਨ।

ਭਾਰਤ ਸਰਕਾਰ ਦੀ ਯੋਜਨਾ ਹੇਠ ਬਠਿੰਡਾ ਵਿਖੇ ਤਕਰੀਬਨ 1800 ਕਰੋੜ ਰੁਪਏ ਦੀ ਲਾਗਤ ਨਾਲ 1300 ਏਕੜ ਖੇਤਰ ਵਿੱਚ ਇੱਕ ਵੱਡੇ ਡਰੱਗ ਫਾਰਮਾ ਪਾਰਕ ਦੀ ਸਥਾਪਨਾ ਦਾ ਪ੍ਰਸਤਾਵ ਕੀਤਾ ਗਿਆ ਹੈ ਅਤੇ ਇਹ ਪ੍ਰਾਜੈਕਟ ਅਕਤੂਬਰ ਮਹੀਨੇ ਪ੍ਰਵਾਨਗੀ ਲਈ ਭਾਰਤ ਸਰਕਾਰ ਅੱਗੇ ਰੱਖਿਆ ਗਿਆ। ਖੇਤਰ ਵਿੱਚ ਫਾਰਮਾ ਸੈਕਟਰ ਦੀ ਉੱਭਰ ਰਹੀ ਜ਼ਰੂਰਤ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪਿੰਡ ਵਜ਼ੀਰਾਬਾਦ, ਫ਼ਤਿਹਗੜ੍ਹ ਸਾਹਿਬ ਵਿਖੇ 130.32 ਏਕੜ ਖੇਤਰ ਵਿੱਚ ਇੱਕ ਗਰੀਨ ਫੀਲਡ ਪ੍ਰਾਜੈਕਟ ਦੀ ਸਥਾਪਨਾ ਕਰਨਾ।

ਇਹ ਪ੍ਰਾਜੈਕਟ ਏ.ਪੀ.ਆਈਜ਼ ਦੀਆਂ ਵਿਸ਼ਾਲ ਕਿਸਮਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰੇਗਾ। ਇਸ ਦਾ ਵਿਚਾਰ ਕੋਵਿਡ-19 ਮਹਾਂਮਾਰੀ ਦੌਰਾਨ ਘੜਿਆ ਗਿਆ ਜਿਸ ਵਾਸਤੇ ਗ੍ਰਾਮ ਪੰਚਾਇਤ ਦੀ 130.32 ਏਕੜ ਜ਼ਮੀਨ ਖ਼ਰੀਦੀ ਗਈ ਹੈ ਅਤੇ ਜ਼ਮੀਨ ਦਾ ਕਬਜ਼ਾ ਵੀ ਲੈ ਲਿਆ ਗਿਆ ਹੈ।

ABOUT THE AUTHOR

...view details