ਪੰਜਾਬ

punjab

ETV Bharat / city

ਆਂਗਨਵਾੜੀ ਸੈਂਟਰਾਂ 'ਚ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ - ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ

ਪੰਜਾਬ ਦੀਆਂ ਆਂਗਨਵਾੜੀ ਵਰਕਰਜ਼ ਯੂਨੀਅਨ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਆਦੇਸ਼ ਦਿੱਤੇ। ਇਹ ਅਸਾਮੀਆਂ ਭਰਨ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ (ਡੀ.ਪੀ.ਓਜ਼) ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ਆਂਗਨਵਾੜੀ ਸੈਂਟਰਾਂ 'ਚ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼
ਆਂਗਨਵਾੜੀ ਸੈਂਟਰਾਂ 'ਚ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼

By

Published : Mar 2, 2021, 7:35 PM IST

ਚੰਡੀਗੜ੍ਹ: ਪੰਜਾਬ ਦੀਆਂ ਆਂਗਨਵਾੜੀ ਵਰਕਰਜ਼ ਯੂਨੀਅਨ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਆਦੇਸ਼ ਦਿੱਤੇ। ਇਹ ਅਸਾਮੀਆਂ ਭਰਨ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ (ਡੀ.ਪੀ.ਓਜ਼) ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਆਂਗਣਵਾੜੀ ਵਰਕਰਜ਼ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਤੁਰੰਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਹੋਰਨਾਂ ਵਿਭਾਗਾਂ ਨਾਲ ਸੰਬੰਧਤ ਜਾਇਜ਼ ਮੰਗਾਂ ਵੀ ਉਚਿਤ ਢੰਗ ਨਾਲ ਉਠਾਈਆਂ ਜਾਣਗੀਆਂ ਅਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਦੇ ਜਲਦੀ ਨਿਪਟਾਰੇ ਲਈ ਉਹ ਨਿੱਜੀ ਤੌਰ 'ਤੇ ਇਹ ਮਾਮਲਾ ਵਿੱਤ ਮੰਤਰੀ ਕੋਲ ਉਠਾਉਣਗੇ।

ਆਂਗਨਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਾਖਲ ਕਰਨ ਸਬੰਧੀ ਮਾਮਲੇ ਬਾਰੇ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਕੂਲ ਸਿੱਖਿਆ ਮੰਤਰੀ ਕੋਲ ਉਠਾਇਆ ਜਾਵੇਗਾ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਮਹਿਲਾ ਦਿਵਸ ਨੂੰ ਜੋਸ਼ੋ-ਖੋਰੋਸ਼ ਨਾਲ ਮਨਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।

ABOUT THE AUTHOR

...view details