ਪੰਜਾਬ

punjab

ETV Bharat / city

DGP ਵੱਲੋਂ ਸਰਹੱਦੀ ਜ਼ਿਲ੍ਹਿਆਂ ‘ਚ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ - ਹਫਤਾਵਾਰੀ ਤੈਨਾਤੀ ਯੋਜਨਾ ਤਿਆਰ

ਮੌਜੂਦਾ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸਾਰੇ ਸਰਹੱਦੀ ਜ਼ਿਲ੍ਹਿਆਂ (border districts) ਦੇ ਐਸਐਸਪੀਜ਼ ਨੂੰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਨਾਈਟ ਡੌਮੀਨੇਸ਼ਨ ਆਪਰੇਸ਼ਨ (domination operations) ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਿਲ ਹਨ।

ਸਰਹੱਦੀ ਜ਼ਿਲ੍ਹਿਆਂ ‘ਚ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼
ਸਰਹੱਦੀ ਜ਼ਿਲ੍ਹਿਆਂ ‘ਚ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

By

Published : Sep 30, 2021, 8:20 PM IST

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ (Iqbal Preet Singh Sahota) ਨੇ ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਹਰ ਸੈਕਟਰ ਲਈ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਜਾਵੇ, ਜੋ ਨਿੱਜੀ ਤੌਰ `ਤੇ ਨਾਈਟ ਡੌਮੀਨੇਸ਼ਨ ਆਪਰੇਸ਼ਨ ਦੌਰਾਨ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਐਸਐਸਪੀਜ਼ ਗਜ਼ਟਿਡ ਅਧਿਕਾਰੀਆਂ ਦੇ ਡਿਊਟੀ ਰੋਸਟਰ ਨੂੰ ਦੇਖਣਗੇ ਅਤੇ ਨਾਈਟ ਡੌਮੀਨੇਸ਼ਨ ਆਪਰੇਸ਼ਨਾਂ ਦੀ ਨਿਗਰਾਨੀ ਲਈ ਉਨ੍ਹਾਂ ਦੀ ਡਿਊਟੀ ਲਗਾਉਣਗੇ।

ਅੰਤਰਰਾਜੀ ਨਾਕਿਆਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼

ਡੀਜੀਪੀ ਸਹੋਤਾ ਨੇ ਕਿਹਾ ਕਿ ਸੈਕੰਡ ਲਾਈਨ ਆਫ਼ ਡਿਫੈਂਸ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ `ਤੇ ਰਾਤ ਨੂੰ ਸਾਰੇ ਨਾਕੇ ਇੱਕ ਗੈਰ-ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਏ ਜਾਣਗੇ ਜਦੋਂ ਕਿ ਵਾਹਨਾਂ ਦੀ ਜਾਂਚ ਲਈ ਸਹਾਇਕ ਸੜਕਾਂ `ਤੇ ਵਾਧੂ ਨਾਕੇ ਵੀ ਲਗਾਏ ਜਾਣ। ਡੀਜੀਪੀ ਨੇ ਨਿਰਦੇਸ਼ ਦਿੱਤੇ, "ਅੰਤਰ-ਰਾਜੀ ਨਾਕਿਆਂ ਖਾਸ ਕਰਕੇ ਜੰਮੂ-ਕਸ਼ਮੀਰ ਸਰਹੱਦ `ਤੇ ਲਗਾਏ ਜਾਣ ਵਾਲੇ ਨਾਕਿਆਂ ਨੂੰ ਵੀ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਣੀ ਚਾਹੀਦੀ ਹੈ।"

ਹਫਤਾਵਰੀ ਯੋਜਨਾ ਤਿਆਰ ਕਰਨੇ ਦੇ ਨਿਰਦੇਸ਼

ਜ਼ਿਕਰਯੋਗ ਹੈ ਕਿ ਐਸਐਸਪੀਜ਼ ਨੂੰ ਨਾਕਿਆਂ ਅਤੇ ਗਸ਼ਤ ਨੂੰ ਦਰਸਾਉਂਦੀ ਹਫਤਾਵਾਰੀ ਤੈਨਾਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਜਿਸ ਨੂੰ ਰੇਂਜ ਆਈਜੀਪੀ ਦੁਆਰਾ ਪ੍ਰਵਾਨਗੀ ਦਿੱਤੀ ਜਾਵੇਗੀ। ਅਜਿਹੀਆਂ ਹਫਤਾਵਾਰੀ ਯੋਜਨਾਵਾਂ ਮੌਜੂਦਾ ਅੰਦਰੂਨੀ ਸੁਰੱਖਿਆ ਦੀ ਸਥਿਤੀ ਦੇ ਅਧਾਰ `ਤੇ ਹੋਣਗੀਆਂ।

ਡਰੋਨਾ ਅਤੇ ਸ਼ੱਕੀ ਲੋਕਾਂ ਤੇ ਧਿਆਨ ਦੇਣ ਰੱਖਣ ਦੇ ਨਿਰਦੇਸ਼

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਐਸਐਸਪੀਜ਼ ਨੂੰ ਕਿਹਾ ਕਿ ਉਹ ਸੰਵੇਦਨਸ਼ੀਲ ਖੇਤਰਾਂ ਵਿੱਚ ਡਰੋਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਹਲਚਲ `ਤੇ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਐਸਐਸਪੀਜ਼ ਨੂੰ ਸਾਰੇ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ਦੀ ਕਵਰੇਜ ਲਈ ਸਾਰੇ ਪੀਸੀਆਰ/ਆਰਆਰਪੀਐਸ ਵਾਹਨਾਂ ਅਤੇ ਬੁਲੇਟ ਪਰੂਫ ਸਮੱਗਰੀ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਮੀਟਿੰਗ 4 ਅਕਤੂਬਰ ਨੂੰ

ABOUT THE AUTHOR

...view details