ਚੰਡੀਗੜ੍ਹ: 16 ਮਾਰਚ ਨੂੰ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ (Newly appointed Chief Minister of Punjab) ਭਗਵੰਤ ਮਾਨ ਨੂੰ ਪਿੰਡ ਖਟਕੜ ਕਲਾਂ (Village Khatkar Kalan) ਵਿਖੇ ਸ਼ਹੀਦ ਭਗਤ ਸਿੰਘ ਜੀ ਦੀ ਯਾਦਗਾਰ ਵਿਖੇ ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀ ਲਾਲ ਪੁਰੋਹਿਤ ਮੁੱਖ ਮੰਤਰੀ ਦੀ ਸਹੁੰ ਚੁਕਾਉਣਗੇ।
ਜਿਸ ਬਾਰੇ ਭਗਵੰਤ ਮਾਨ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ "ਆਓ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਸਹੁੰ ਚੁੱਕਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਸ਼ਾਲ/ਸਟਾਲ ਪਹਿਨਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ 'ਬਸੰਤੀ ਦੇ ਰੰਗ' ਵਿੱਚ ਰੰਗਾਂਗੇ।
ਮਾਨ ਨੇ ਕਿਹਾ- 3 ਕਰੋੜ ਪੰਜਾਬੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਭਗਵੰਤ ਮਾਨ ਨੇ ਕਿਹਾ ਕਿ 16 ਮਾਰਚ ਦਿਨ ਬੁੱਧਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਮੈਂ ਹੀ ਨਹੀਂ, ਮੇਰੇ ਨਾਲ 3 ਕਰੋੜ ਪੰਜਾਬੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅਸੀਂ ਰਲ ਕੇ ਭਗਤ ਸਿੰਘ ਦਾ ਸੁਪਨਾ ਪੂਰਾ ਕਰਾਂਗੇ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਮੈਂ ਇਕੱਲਾ ਨਹੀਂ ਸਗੋਂ ਸਾਰੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਇਹ ਤੁਹਾਡੀ ਸਰਕਾਰ ਹੈ।