ਚੰਡੀਗੜ੍ਹ: ਇਕਬਾਲ ਪ੍ਰੀਤ ਸਿੰਘ ਸਹੋਤਾ (Iqbalpreet Singh Sahota) ਪੰਜਾਬ ਦੇ ਨਵੇਂ ਡੀ.ਜੀ.ਪੀ. (Punjab new DGP) ਸਹੋਤਾ ਹੋਣਗੇ। ਉਨ੍ਹਾਂ ਨੂੰ ਫਿਲਹਾਲ ਇਸ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਦੇ ਡੀ.ਜੀ.ਪੀ. ਦਾ ਵਾਧੂ ਚਾਰਜ ਮਿਲਣ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਇਕਬਾਲ ਸਿੰਘ ਸਹੋਤਾ ਨੂੰ ਵਧਾਈ ਦਿੱਤੀ ਅਤੇ ਇਸ ਦੌਰਾਨ ਉਨ੍ਹਾਂ ਵਲੋਂ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ।
1988 ਬੈਚ ਦੇ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਦੋਂ ਤੱਕ ਲਈ ਡੀ.ਜੀ.ਪੀ. ਦਾ ਵਾਧੂ ਚਾਰਜ ਦਿੱਤਾ ਗਿਆ ਜਦੋਂ ਤੱਕ ਦਿਨਕਰ ਗੁਪਤਾ (Dinkar Gupta) ਛੁੱਟੀ 'ਤੇ ਹਨ। ਨਾਲ ਹੀ ਉਨ੍ਹਾਂ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਕੇਂਦਰੀ ਡੈਪੂਟੇਸ਼ਨ ਲਈ ਵੀ ਰਿਲੀਵ ਕਰ ਦਿੱਤਾ ਜਾਵੇ। ਸਹੋਤਾ ਨੂੰ ਪੰਜਾਬ ਦਾ ਸਪੈਸ਼ਲ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਇਸ ਸਪੈਸ਼ਲ ਰੈਂਕ ਹਾਲ ਹੀ ਵਿਚ ਲਿਆਂਦਾ ਗਿਆ ਹੈ ਅਤੇ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਗਈ ਹੈ। ਇਸ ਨਿਯੁਕਤੀ ਪੱਤਰ ਦੀ ਕਾਪੀ ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲਾ ਨੂੰ ਭੇਜ ਦਿੱਤੀ ਗਈ ਹੈ।
ਤੁਹਾਨੂੰ ਦੱਸ ਦਈਏ ਡੀ.ਜੀ.ਪੀ. ਦਿਨਕਰ ਗੁਪਤਾ (Dinkar Gupta) ਦੀ ਪਤਨੀ ਵਿੰਨੀ ਮਹਾਜਨ (Vinny Mahajan) ਜੋ ਕਿ ਮੁੱਖ ਸਕੱਤਰ ਸਨ, ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਲੋਂ ਪਹਿਲਾਂ ਹੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਵੀ ਛੁੱਟੀ 'ਤੇ ਜਾਣ ਮਗਰੋਂ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕੀਤੀ ਗਈ ਹੈ।