ਚੰਡੀਗੜ੍ਹ: ਸਰਹੱਦ ਪਾਰ ਤੋਂ ਕਿਸਾਨ ਅੰਦੋਲਨ ਨੂੰ ਖਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸਦੇ ਚੱਲਦੇ ਹੀ ਉਨ੍ਹਾਂ ਬੀਐੱਸਐੱਫ ਲਈ ਐਂਟੀ ਡਰੋਨ ਟੈਕਨੋਜਲੋਜੀ ਦੀ ਵੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਨਾਮ ਲਏ ਬਿਨਾਂ ਸੁਰੱਖਿਆ ਏਜੰਸੀਆਂ ਦੇ ਕੋਲ ਪੁਖਤਾ ਇਨਪੁਟ ਹੋਣ ਦਾ ਹਵਾਲਾ ਦਿੰਦੇ ਹੋਏ ਸਾਰੀ ਜਾਣਕਾਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਖੇਤੀ ਕਾਨੂੰਨ ਵਾਪਸ ਲੈਣ ਦੀ ਵੀ ਮੰਗ ਕੀਤੀ ਤਾਂ ਜੋ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਹੌਲ ਖਰਾਬ ਨਾ ਹੋਵੇ।
ਸਰਕਾਰ ਤੋਂ 25 ਕੇਂਦਰੀ ਕੰਪਨੀਆਂ ਤਾਇਨਾਤ ਕਰਨ ਦੀ ਮੰਗ
ਕੈਪਟਨ ਵੱਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਲਈ 25 ਕੰਪਨੀਆਂ ਦੀ ਕੇਂਦਰੀ ਫੋਰਸ ਤਾਇਨਾਤ ਕੀਤੀ ਜਾਵੇ। ਖਾਸ ਕਰਕੇ ਅੰਮ੍ਰਿਤਸਰ,ਜਲੰਧਰ, ਲੁਧਿਆਣਾ, ਪਟਿਆਲਾ ਬਠਿੰਡਾ, ਮੋਗਾ, ਮੁਹਾਲੀ, ਫਗਵਾੜਾ ਸ਼ਹਿਰ ਸਮੇਤ ਸ਼ਹਿਰ ਦੀ ਨਿਗਰਾਨੀ ਅਤੇ ਕਿਸਾਨ ਆਗੂਆਂ ਨੂੰ ਕੇਂਦਰੀ ਸੁਰੱਖਿਆ ਦੀ ਮੰਗ ਕੀਤੀ ਕਿਉਂਕਿ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਵਿਰੋਧੀਆਂ ਦੇ ਨਿਸ਼ਾਨੇ ‘ਤੇ ਕੈਪਟਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਇਸ ਮੁਲਾਕਾਤ ਨੂੰ ਲੈਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਉਨ੍ਹਾਂ ‘ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ ਤੇ ਉੁਨ੍ਹਾਂ ‘ਤੇ ਕਈ ਸਵਾਲ ਖੜ੍ਹੇ ਕੀਤੇ ਗਏ ਹਨ।
ਚੋਣਾਂ ਤੋਂ ਪਹਿਲਾਂ ਸੁਰੱਖਿਆ ਦਾ ਰਾਗ ਅਲਾਪਿਆ-ਆਪ
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਮੌੜ ਮੰਡੀ ਵਿੱਚ ਇੱਕ ਧਮਾਕਾ ਹੋਇਆ ਸੀ ਜਿਸ ਵਿੱਚ 7 ਲੋਕਾਂ ਦੀ ਜਾਨ ਚਲੀ ਗਈ ਸੀ, ਫਿਰ ਦੁਬਾਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦੇ ਹੀ ਬਾਰਡਰ ਦੇ ਖਤਰੇ ਦਾ ਰਾਗ ਅਲਾਪ ਰਹੇ ਹਨ।