ਚੰਡੀਗੜ੍ਹ: ਉੱਤਰ-ਭਾਰਤ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਨਸੂਨ ਦੇ ਆਉਣ ਨਾਲ ਮੌਸਮ ਠੰਢਾ ਹੋ ਗਿਆ ਹੈ। ਇਸ ਨਾਲ ਤਾਪਮਾਨ ਦੇ ਪਾਰੇ ਵਿੱਚ ਵੀ ਭਾਰੀ ਗਿਰਾਵਟ ਆਈ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਸਬੰਧੀ ਜਾਣਕਾਰੀ ਲੈਣ ਲਈ ਈਟੀਵੀ ਭਾਰਤ ਨੇ ਚੰਡੀਗੜ੍ਹ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨਾਲ ਗੱਲ ਕੀਤੀ।
ਚੰਡੀਗੜ੍ਹ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਉੱਤਰ ਭਾਰਤ ਵਿੱਚ ਮੌਨਸੂਨ ਆ ਗਿਆ ਹੈ ਜਿਸ ਨਾਲ ਮੀਂਹ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਤੇ ਕੱਲ੍ਹ ਨੂੰ ਮੀਂਹ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਉੱਤਰੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।