ਚੰਡੀਗੜ੍ਹ: ਦੂਸਰੇ ਰਾਜਾਂ ਤੋਂ ਪੰਜਾਬ ਵਿੱਚ ਆਉਣ ਵਾਲੇ ਪੰਜਾਬੀ ਸਾਡੇ ਭਰਾ ਹਨ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫਿਰੋਜ਼ਪੁਰ ਵਿੱਚ ਕੋਵਿਡ 19 ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ।
ਬਾਹਰੋਂ ਆਏ ਹਰ ਪੰਜਾਬੀ ਦੀ ਦੇਖਭਾਲ ਕਰਨਾ ਸਾਡਾ ਫਰਜ਼: ਬਲਬੀਰ ਸਿੱਧੂ - ਪੰਜਾਬ ਕੋਰੋਨਾ ਵਾਇਰਸ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫਿਰੋਜ਼ਪੁਰ ਵਿੱਚ ਕੋਵਿਡ 19 ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੂਸਰੇ ਰਾਜਾਂ ਤੋਂ ਪੰਜਾਬ ਵਿੱਚ ਆਉਣ ਵਾਲੇ ਪੰਜਾਬੀ ਸਾਡੇ ਭਰਾ ਹਨ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਫਰਜ਼ ਬਣਦਾ ਹੈ।
ਉਨ੍ਹਾਂ ਕਿਹਾ ਇਹ ਗੱਲ ਸਹੀ ਹੈ ਕਿ ਪੰਜਾਬ ਹੋਰਨਾਂ ਰਾਜਾਂ ਦੇ ਮੁਕਾਬਲੇ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਵਿੱਚ ਬਹੁਤ ਹੀ ਵਧੀਆ ਚੱਲ ਰਿਹਾ ਸੀ ਪਰ 7 ਹਜ਼ਾਰ ਬਾਹਰੋਂ ਆਏ ਲੋਕਾਂ ਕਾਰਨ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਜ਼ਰੂਰ ਹੋਇਆ ਪਰ ਉਨ੍ਹਾਂ ਲੋਕਾਂ ਨੇ ਕਦੇ ਨਾ ਕਦੇ ਘਰ ਵਾਪਸ ਆਉਣਾ ਹੀ ਸੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲੋਕਾਂ ਦੀ ਸੈਂਪਲਿੰਗ ਹੋ ਚੁੱਕੀ ਹੈ ਅਤੇ ਕੁਝ ਦਿਨਾਂ ਬਾਅਦ ਸਾਰੀ ਸੈਂਪਲਿੰਗ ਹੋਣ ਤੋਂ ਬਾਅਦ ਹਾਲਾਤ ਸਥਿਰ ਹੋ ਜਾਣਗੇ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੈਪਲਾਂ ਦੀ ਟੈਸਟਿੰਗ ਦੀ ਰਫ਼ਤਾਰ ਨੂੰ ਵਧਾਉਣ ਲਈ ਪ੍ਰਾਈਵੇਟ ਲੈਬਸ ਵਾਲਿਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਤਾਂ ਜੋ ਵੱਧ ਤੋ ਵੱਧ ਨਮੂਨਿਆਂ ਦੇ ਨਤੀਜੇ ਜਲਦ ਤੋਂ ਜਲਦ ਲਏ ਜਾਣ ਅਤੇ ਲੋਕਾਂ ਦਾ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਕਾਰੀ ਅਤੇ ਪ੍ਰਾਈਵੇਟ ਨੂੰ ਮਿਲਾ ਕੇ ਕੁੱਲ ਅੱਠ ਹਜ਼ਾਰ ਲੈਬਸ ਕੋਰੋਨਾ ਦੀ ਟੈਸਟਿੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਜਲਦ ਹੀ ਆਟੋਮੈਟਿਕ ਟੈਸਟਿੰਗ ਮਸ਼ੀਨਾਂ ਮਿਲਣ ਵਾਲੀਆਂ ਹਨ ਜਿਸ ਨਾਲ ਟੈਂਸਟਿੰਗ ਦੀ ਰਫ਼ਤਾਰ ਹੋਰ ਤੇਜ਼ ਹੋ ਜਾਵੇਗੀ।