ਚੰਡੀਗੜ੍ਹ: 'ਆਪ' ਵਿਧਾਇਕ ਮਨਵਿੰਦਰ ਗਿਆਸਪੁਰਾ ਨੇ ਸੁਨੀਲ ਜਾਖੜ ਵੱਲੋਂ ਐੱਸਸੀ ਸਮਾਜ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਕੀਤੀ ਟਿੱਪਣੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਸ ਬਿਆਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਕੋਈ ਸਵਾਲ ਨਾ ਉਠਾਉਣ ਨਾਲ ਗਲਤ ਸੰਦੇਸ਼ ਜਾਂਦਾ ਹੈ।
ਆਮ ਆਦਮੀ ਵੱਲੋਂ ਅਲਟੀਮੇਟਮ ਦਿੱਤਾ ਗਿਆ ਕਿ ਸੁਨੀਲ ਜਾਖੜ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਨਾਲ-ਨਾਲ ਕਾਂਗਰਸ ਹਾਈ ਕਮਾਂਡ ਨੂੰ ਵੀ ਮੁਆਫੀ ਮੰਗਣੀ ਚਾਹੀਦੀ ਹੈ। ਇਸ ਲਈ ਰੁਪਿੰਦਰ ਹੈਪੀ ਵੱਲੋਂ ਕਿਹਾ ਗਿਆ ਹੈ ਕਿ ਸੁਨੀਲ ਜਾਖੜ ਨੂੰ ਆਪਣਾ ਭਵਿੱਖ ਧੁੰਦਲਾ ਲੱਗਦਾ ਹੈ, ਇਸੇ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਸੁਨੀਲ ਜਾਖੜ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਦੋਵਾਂ ਵਿਧਾਇਕਾਂ ਨੇ ਕਿਹਾ ਕਿ ਉਹ ਸੁਨੀਲ ਜਾਖੜ ਅਤੇ ਕਾਂਗਰਸ ਹਾਈਕਮਾਂਡ ਨੂੰ ਸੁਨੀਲ ਜਾਖੜ ਦੇ ਬਿਆਨ 'ਤੇ ਮੁਆਫੀ ਮੰਗਣ ਦਾ ਸਮਾਂ ਦੇਣ। ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੋਹਾਂ ਵਿਧਾਇਕਾਂ ਨੇ ਕਿਹਾ ਕਿ ਜੇਕਰ ਉਹ ਮੁਆਫੀ ਨਹੀਂ ਮੰਗਦੇ ਤਾਂ ਸਰਕਾਰ ਵੱਲੋਂ ਉਨ੍ਹਾਂ ਖਿਲਾਫ ਐੱਫ.ਆਈ.ਆਰ. ਕਰਵਾਈ ਜਾਵੇਗੀ।