ਪੰਜਾਬ

punjab

ਨਜਾਇਜ਼ ਪਟਾਕੇ ਵੇਚਣ ਤੇ ਰੱਖਣ ਵਾਲਿਆਂ ਨੂੰ ਪ੍ਰਸ਼ਾਸਨ ਨੇ ਦਿੱਤੀ ਕਾਰਵਾਈ ਦੀ ਚਿਤਾਵਨੀ

By

Published : Oct 28, 2020, 6:04 PM IST

ਜਿਵੇਂ-ਜਿਵੇਂ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਨਜਾਇਜ਼ ਪਟਾਕੇ ਰੱਖਣ ਦੀ ਸਮੱਸਿਆ ਵੀ ਸਾਹਮਣੇ ਆ ਜਾਂਦੀ ਹੈ। ਇਸ ਸਮੱਸਿਆ ਨੂੰ ਵੇਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਪ੍ਰਸ਼ਾਸਨ ਨੇ ਸ਼ਹਿਰੀ ਖੇਤਰ ਵਿੱਚ ਨਜਾਇਜ਼ ਪਟਾਕੇ ਰੱਖਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਬਿਨ੍ਹਾਂ ਲਾਇਸੰਸ ਜੇਕਰ ਕੋਈ ਪਟਾਕੇ ਰੱਖਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Jalandhar Administration warns those selling and possessing illegal firecrackers
ਨਜਾਇਜ਼ ਪਟਾਕੇ ਵੇਚਣ ਤੇ ਰੱਖਣ ਵਾਲਿਆਂ ਨੂੰ ਪ੍ਰਸ਼ਾਸਨ ਨੇ ਦਿੱਤੀ ਕਾਰਵਾਈ ਦੀ ਚਿਤਾਵਨੀ

ਜਲੰਧਰ: ਜਿਵੇਂ-ਜਿਵੇਂ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਨਜਾਇਜ਼ ਪਟਾਕੇ ਰੱਖਣ ਦੀ ਸਮੱਸਿਆ ਵੀ ਸਾਹਮਣੇ ਆ ਜਾਂਦੀ ਹੈ। ਇਸ ਸਮੱਸਿਆ ਨੂੰ ਵੇਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਪ੍ਰਸ਼ਾਸਨ ਨੇ ਸ਼ਹਿਰੀ ਖੇਤਰ ਵਿੱਚ ਨਜਾਇਜ਼ ਪਟਾਕੇ ਰੱਖਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਬਿਨ੍ਹਾਂ ਲਾਇਸੰਸ ਜੇਕਰ ਕੋਈ ਪਟਾਕੇ ਰੱਖਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਆਰਜ਼ੀ ਤੌਰ 'ਤੇ ਪਟਾਕਾ ਵਿਕਰੇਤਾ ਦੇ ਲਈ ਲਾਇਸੰਸ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਨਜਾਇਜ਼ ਪਟਾਕੇ ਦਾ ਗੁਦਾਮ ਜਾਂ ਪਟਾਕਾ ਵੇਚਦਾ ਹੈ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਕਿਹਾ ਕਿ ਬਟਾਲਾ ਵਿੱਚ ਪਟਾਕਾ ਫੈਕਟਰੀ ਦੇ ਬਲਾਸਟ ਹੋਇਆ ਸੀ ਉਸ ਨੂੰ ਦੇਖਦੇ ਹੋਏ ਨਜਾਇਜ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ।

ਨਜਾਇਜ਼ ਪਟਾਕੇ ਵੇਚਣ ਤੇ ਰੱਖਣ ਵਾਲਿਆਂ ਨੂੰ ਪ੍ਰਸ਼ਾਸਨ ਨੇ ਦਿੱਤੀ ਕਾਰਵਾਈ ਦੀ ਚਿਤਾਵਨੀ

ਇਸੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿਸ ਨਾਲ ਮਿਲ ਕੇ ਸਾਂਝੀਆਂ ਟੀਮਾਂ ਗਠਤ ਕੀਤੀਆਂ ਗਈਆਂ ਹਨ। ਪਟਾਕੇ ਦੇ ਗੁਦਾਮਾਂ ਦੀ ਚੈਕਿੰਕ ਵੀ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਸੇ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਗ਼ਲਤ ਤਰੀਕੇ ਦੇ ਨਾਲ ਪਟਾਕਾ ਵੇਚੇਗਾ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਇਸ ਦੀ ਨਿਗਰਾਨੀ ਕਰ ਰਿਹਾ ਹੈ।

ABOUT THE AUTHOR

...view details