ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜਲੰਧਰ ਪੱਛਮੀ ਸੀਟ (Jallandhar West Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਜਲੰਧਰ ਪੱਛਮੀ (Jallandhar West Assembly Constituency)
ਜੇਕਰ ਜਲੰਧਰ ਪੱਛਮੀ ਸੀਟ ( Jallandhar West Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਸੁਸ਼ੀਲ ਕੁਮਾਰ ਰਿੰਕੂ ਮੌਜੂਦਾ ਵਿਧਾਇਕ ਹਨ। ਸੁਸ਼ੀਲ ਕੁਮਾਰ ਰਿੰਕੂ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਜਲੰਧਰ ਪੱਛਮੀ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (SAD) ਦੇ ਉਮੀਦਵਾਰ ਮਹਿੰਦਰ ਪਾਲ ਭਗਤ ਨੂੰ ਮਾਤ ਦੇ ਦਿੱਤੀ ਸੀ।
ਇਸ ਵਾਰ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਵੱਲੋਂ ਦੂਜੀ ਵਾਰ ਚੋਣ ਮੈਦਾਨ ਵਿੱਚ ਹਨ ਤੇ ਅਕਾਲੀ-ਬਸਪਾ ਗਠਜੋੜ ਵੱਲੋਂ ਇਹ ਸੀਟ ਬਸਪਾ ਖਾਤੇ ਆਈ ਹੈ, ਜਿਸ ਨੇ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਦਲ ਕੇ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਬਣਾਇਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲੰਧਰ ਪੱਛਮੀ ਸੀਟ (Jallandhar West Constituency) ’ਤੇ 73.02 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਵਿਧਾਇਕ ਚੁਣੇ ਗਏ ਸੀ। ਸੁਸ਼ੀਲ ਕੁਮਾਰ ਰਿੰਕੂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal-BJP) ਦੇ ਮਹਿੰਦਰਪਾਲ ਭਗਤ ਨੂੰ ਹਰਾਇਆ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਦਹਸ਼ਨ ਲਾਲ ਭਗਤ (Darshan Lal Bhagat) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 53983 ਪਈਆਂ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਮਹਿੰਦਰਪਾਲ ਭਗਤ ਨੂੰ 36649 ਵੋਟਾਂ ਪਈਆਂ ਸਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਰਸ਼ਨ ਲਾਲ ਭਗਤ ਨੂੰ 15364 ਵੋਟਾਂ ਪਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ