ਪੰਜਾਬ

punjab

ETV Bharat / city

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਲਿਆ ਸਬਕ: ਜਰਨੈਲ ਸਿੰਘ - ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਪਾਰਟੀ ਦੇ ਵਿਧਾਇਕਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਲਈ ਚੰਡੀਗੜ੍ਹ ਪਹੁੰਚੇ।

punjab aap in-charge Jarnail Singh held a meeting with MLAs and core committee members in chandigarh
'ਆਪ' ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਵਿਧਾਇਕਾਂ ਤੇ ਕੋਰ ਕਮੇਟੀ ਮੈਂਬਰਾਂ ਨਾਲ ਮੀਟਿੰਗ

By

Published : Jun 23, 2020, 8:26 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਪਾਰਟੀ ਦੇ ਵਿਧਾਇਕਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ।

'ਆਪ' ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਵਿਧਾਇਕਾਂ ਤੇ ਕੋਰ ਕਮੇਟੀ ਮੈਂਬਰਾਂ ਨਾਲ ਮੀਟਿੰਗ

ਜਰਨੈਲ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਵਿਧਾਇਕਾਂ ਅਤੇ ਕੋਰ ਕਮੇਟੀ ਦੇ ਮੈਂਰਬਾਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਜੇਕਰ 'ਆਪ' ਵਿੱਚ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।

ਉਨ੍ਹਾਂ ਇਹ ਵੀ ਕਿਹਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਪੰਜਾਬ ਵਿੱਚ 'ਆਪ' ਲਈ ਚੋਣ ਪ੍ਰਚਾਰ ਕਰਨ ਦੇ ਚਾਹਵਾਨ ਹਨ। ਇਸੇ ਦੌਰਾਨ ਜਰਨੈਲ ਸਿੰਘ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਮੁੱਖ ਮੰਤਰੀ ਦੇ ਚਹਿਰੇ 'ਤੇ ਚੋਣਾਂ ਲੜੇਗੀ। ਉਨ੍ਹਾਂ ਕਿਹਾ 2017 ਦੀਆਂ ਵਿਧਾਨ 'ਚ ਕੀਤੀਆਂ ਗਲਤੀਆਂ ਨੂੰ ਦੁਰਹਾਇਆ ਨਹੀਂ ਜਾਏਗਾ।

ਮੀਟਿੰਗ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਪਾਰਟੀ ਦੇ ਮੈਂਬਰਾਂ ਨਾਲ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਆਰਡੀਨੈਂਸਾਂ 'ਤੇ ਵੀ ਗੱਲ ਹੋਈ ਹੈ।

ਉਨ੍ਹਾਂ ਕਿਹਾ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੰਜਾਬ ਵਿੱਚ ਬਹੁਤ ਲੋਕ 'ਆਪ' ਵਿੱਚ ਸ਼ਾਮਲ ਹੋਣ ਚਹੁੰਦੇ ਹਨ। ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਯੋਜਨਾ ਬਾਰੇ ਵੀ ਗੱਲਬਾਤ ਕੀਤੀ ਗਈ ।

ABOUT THE AUTHOR

...view details