ਚੰਡੀਗੜ੍ਹ:ਪੰਜਾਬ ਸਰਕਾਰ ਦਾ ਸੱਤਾ ਵਿੱਚ ਰਹਿਣ ਦਾ ਕੁੱਝ ਕੁ ਸਮਾਂ ਬਾਕੀ ਹੈ,ਜਿਸ ਕਾਰਨ ਹਰ ਵਰਗ ਸਰਕਾਰ ਨੂੰ ਆਪਣੀ ਫ਼ਰਿਆਦ ਸੁਣਾ ਰਿਹਾ ਹੈ, ਅਜਿਹੀ ਫ਼ਰਿਆਦ ਹੀ ਆਲ ਇੰਡੀਆ ਜੱਟ ਮਹਾਂ ਸਭਾ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਸਥਿੱਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਸੁਣਾਈ ਕਿ ਪੰਜਾਬ ਵਿੱਚ ਵੀ ਜੱਟਾਂ ਨੂੰ ਓ.ਬੀ.ਸੀ ਸ਼੍ਰੇਣੀ ਵਿੱਚ ਰਾਖਵਾਂਕਰਨ ਦਿੱਤਾ ਜਾਵੇ।
ਮੁੱਖ ਮੰਤਰੀ ਪੰਜਾਬ ਨੂੰ ਜੱਟ ਮਹਾਂ ਸਭਾ ਪੰਜਾਬ ਨੇ ਦਿੱਤੀ ਚੇਤਾਵਨੀ
ਚੰਡੀਗੜ੍ਹ ਪ੍ਰੈੱਸ ਕਲੱਬ ਸਥਿੱਤ ਆਲ ਇੰਡੀਆ ਜੱਟ ਮਹਾਂ ਸਭਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆਂ, ਪੰਜਾਬ 'ਚ ਜੱਟਾਂ ਨੂੰ ਓ.ਬੀ.ਸੀ ਸ਼੍ਰੇਣੀ ਵਿੱਚ ਰਾਖਵਾਂਕਰਨ ਦਿੱਤੇ ਜਾਣ ਦੀ ਮੰਗ ਰੱਖੀ।
ਮੁੱਖ ਮੰਤਰੀ ਪੰਜਾਬ ਨੂੰ ਜੱਟ ਮਹਾਂ ਸਭਾ ਪੰਜਾਬ ਨੇ ਦਿੱਤੀ ਚੇਤਾਵਨੀ
ਜਿਸ ਬਾਬਤ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕਰਨਗੇ। ਇਸ ਦੌਰਾਨ ਪੰਜਾਬ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ, ਕਿ ਤਿੰਨ ਸੌ ਬਿਜਲੀ ਦੇ ਯੂਨਿਟ ਹਰ ਵਰਗ ਨੂੰ ਮੁਫ਼ਤ ਦੇਣੇ ਚਾਹੀਦੇ ਹਨ, ਅਤੇ ਪੀਣ ਵਾਲੇ ਪਾਣੀ ਦੇ ਬਿੱਲ ਮੁਆਫ਼ ਕਰਨ ਸਣੇ ਸੂਬੇ ਭਰ ਨੂੰ ਪਾਣੀ ਵੀ ਮੁਫ਼ਤ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਹਰਪਾਲ ਸਿੰਘ ਨੇ ਇਹ ਵੀ ਕਿਹਾ, ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡੇ ਪੱਧਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:-ਮੁੱਖ ਮੰਤਰੀ ਨੇ ਕੋਰੋਨਾ ਦੀ ਤੀਜੀ ਲਹਿਰ ਲਈ ਫ਼ੰਡ ਕੀਤਾ ਜਾਰੀ