ਚੰਡੀਗੜ੍ਹ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ (Minister of Agriculture and Farmers Welfare of Punjab) ਰਣਦੀਪ ਸਿੰਘ ਨਾਭਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਿੱਲੀ ਵਿਖੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ (Martyred farmers) ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਿਵਲ ਸਕੱਤਰੇਤ (Punjab Civil Secretariat) ਵਿਖੇ ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਡੀ.ਕੇ. ਤਿਵਾੜੀ ਦੀ ਹਾਜ਼ਰੀ ‘ਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ (Deputy Commissioners) ਨਾਲ ਕੀਤੀ ਵਰਚੂਅਲ ਮੀਟਿੰਗ (Virtual meeting) ਦੌਰਾਨ ਉਨ੍ਹਾਂ ਹਰ ਜ਼ਿਲ੍ਹੇ ਦੀ ਸਮੀਖਿਆ ਕੀਤੀ ਅਤੇ ਨੌਕਰੀ ਦੇਣ ਦੇ ਬਕਾਇਆ ਕੇਸਾਂ ਸਬੰਧੀ ਰਿਪੋਰਟ ਤੁਰੰਤ ਭੇਜਣੀ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਸੰਕਟ ਦੀ ਘੜੀ ਵਿੱਚ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਖੜੇ ਰਹਿਣ ਸਬੰਧੀ ਆਪਣੀ ਵਚਨਬੱਧਤਾ ਨੂੰ ਜਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 152 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਨਿਯੁਕਤੀ ਪੱਤਰ ਮੰਤਰੀਆਂ ਤੇ ਵਿਧਾਇਕਾਂ ਨੇ ਸਬੰਧਤ ਪਰਿਵਾਰਾਂ ਦੇ ਘਰ ਜਾ ਕੇ ਨਿੱਜੀ ਤੌਰ ‘ਤੇ ਸੌਂਪੇ ਗਏ ਹਨ।