ਚੰਡੀਗੜ੍ਹ: ਟੋਕੀਓ ਓਲੰਪਿਕ 2020 ’ਚ ਪੰਜਾਬ ਦੇ ਖਿਡਾਰੀਆਂ ਵੱਲੋਂ ਪੂਰਾ ਜੋਸ਼ ਦਿਖਾਉਂਦੇ ਸੂਬੇ ਅਤੇ ਦੇਸ਼ ਦਾ ਨਾਂ ਰੋਸ਼ਨ ਕੀਤਾ। ਟੋਕੀਓ ਓਲੰਪਿਕ 2020 ਦੀਆਂ ਖੇਡਾਂ ’ਚ ਭਾਰਤੀ ਹਾਕੀ ਟੀਮ ਨੇ ਹਿੱਸਾ ਲਿਆ ਅਤੇ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕੀਤਾ।
ਦੱਸ ਦਈਏ ਕਿ ਭਾਰਤੀ ਹਾਕੀ ਟੀਮ ਦੇ ਕਈ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਕਈ ਹੋਰ ਖਿਡਾਰੀ ਵੀ ਸਨ ਜਿਨ੍ਹਾਂ ਨੇ ਸੂਬੇ ਦਾ ਨਾਂ ਰੋਸ਼ਨ ਕੀਤਾ। ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖਿਡਾਰੀਆਂ ਦਾ ਹੌਂਸਲਾ ਵਧਾਇਆ ਜਾ ਰਿਹਾ ਹੈ ਤਾਂ ਜੋ ਉਹ ਭਵਿੱਖ ’ਚ ਹੋਰ ਵਧੀਆ ਪ੍ਰਦਰਸ਼ਨ ਕਰ ਸਕਣ।
ਦੱਸ ਦਈਏ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਨਕਦ ਇਨਾਮਾਂ ਦੇ ਨਾਲ-ਨਾਲ ਸੂਬੇ ਦੇ ਵਧੀਆ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾਂ ਦੇ ਮੁਤਾਬਿਕ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਸਾਰੇ ਅਥਲੀਟਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।
ਇਸ ਤੋਂ ਇਲਾਵਾ ਇਕ ਹੋਰ ਟਵੀਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਟੋਕੀਓ ਓਲੰਪਿਕ ਚ ਪੰਜਾਬ ਦੇ ਸਾਰੇ ਅਥਲੀਟਾਂ ਲਈ 32.67 ਕਰੋੜ ਰੁਪਏ ਦੇ ਨਕਦ ਇਨਾਮਾਂ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਾਨੂੰ ਮਾਣ ਦਿੱਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਅਥਲੀਟਾਂ ਨੂੰ ਵਿਸ਼ਵ ਮੰਚ ’ਤੇ ਚਮਕਣ ਲਈ ਉਤਸ਼ਾਹਿਤ ਕਰਨ ਅਤੇ ਉਤਸ਼ਾਹਿਤ ਕਰਨ ਦੇ ਲਈ ਸਦਾ ਵਚਨਬੱਧ ਰਹਾਂਗੇ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਇਸ ਦਿਨ ਟੋਕੀਓ ਓਲਪਿੰਕ ਖਿਡਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਭਾਰਤੀ ਹਾਕੀ ਟੀਮ ਚ ਪੰਜਾਬ ਦਾ ਨੁਮਾਇਦਗੀ ਕਰਨ ਵਾਲੇ ਖਿਡਾਰੀਆਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਪਰ ਹੁਣ ਪੰਜਾਬ ਸਰਕਾਰ ਵੱਲੋ ਇਸ ਇਨਾਮ ਚ ਵਾਧਾ ਕਰਦੇ ਹੋਏ ਇਸ ਨੂੰ 2 ਕਰੋੜ 51 ਲੱਖ ਰੁਪਏ ਕਰ ਦਿੱਤਾ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਹਾਕੀ ਟੀਮ ਲਈ ਵੱਡਾ ਐਲਾਨ