ਸ੍ਰੀ ਮੁਕਤਸਰ ਸਾਹਿਬ: ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜੇਪੀ ਨੱਡਾ ਨੇ ਬਾਦਲ ਪਰਿਵਾਰ ਨੂੰ ਆਪਣੇ ਵੱਡੇ ਪੁੱਤਰ ਦੇ ਵਿਆਹ ਸਮਾਗਮ ਦਾ ਸੱਦਾ ਦਿੱਤਾ।
ਜੇਪੀ ਨੱਡਾ ਦਾ ਪਹਿਲਾ ਪੰਜਾਬ ਦੌਰਾ, ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ - Muktsar shaib
ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਜਗਤ ਪ੍ਰਕਾਸ਼ ਨੱਡਾ ਨੇ ਪਹਿਲੀ ਬਾਰ ਪੰਜਾਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਜੇਪੀ ਨੱਡਾ ਨੇ ਪੱਤਰਕਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨਾਲ ਉਨ੍ਹਾਂ ਦਾ ਰਿਸ਼ਤਾ ਰਾਜਨੀਤੀਕ ਹੀ ਨਹੀਂ ਸਗੋਂ ਪਰਿਵਾਰਕ ਵੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਪੰਜਾਬ ਪ੍ਰਧਾਨ ਸੀ ਉਸ ਵੇਲੇ ਤੋਂ ਹੀ ਉਨ੍ਹਾਂ ਦੇ ਰਿਸ਼ਤੇ ਬਾਦਲ ਪਰਿਵਾਰ ਨਾਲ ਮਜ਼ਬੂਤ ਸਨ। ਉਨ੍ਹਾਂ ਕਿਹਾ ਕਿ ਉਹ ਇਥੇ ਆਪਣੇ ਮੁੰਡੇ ਦੇ ਵਿਆਹ ਲਈ ਸੱਦਾ ਦੇਣ ਆਏ ਸਨ।
ਇਸ ਤੋਂ ਪਹਿਲਾ ਜੇਪੀ ਨੱਡਾ ਦਾ ਪਿੰਡ ਬਾਦਲ ਪੁੱਜਣ 'ਤੇ ਜੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਵਾਗਤ 'ਚ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਭਗੜਾ ਤੇ ਢੋਲ ਵੀ ਵਜਾਏ ਗਏ। ਪੰਜਾਬ ਅਕਾਲੀ ਤੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੌਮੀ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਜੇਪੀ ਨੱਡਾ ਦਾ ਇਹ ਪਹਿਲਾ ਪੰਜਾਬ ਦੌਰਾ ਹੈ।