ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਪਹਿਲੇ 10 ਮੰਤਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜੋ ਭਲਕੇ ਆਪਣਾ ਕਾਰਜਭਾਰ ਸਾਂਭਣਗੇ। ਇਸਦੇ ਨਾਲ ਹੀ ਆਪ ਲੀਡਰਸ਼ਿੱਪ ਵੱਲੋਂ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਕੋਟਕਪੂਰਾ ਤੋਂ ਆਪ ਵਿਧਾਇਕ ਕੁਲਤਾਰ ਸੰਧਵਾ ਨੂੰ 16ਵੀਂ ਪੰਜਾਬ ਵਿਧਾਨਸਭਾ ਦਾ ਸਪੀਕਰ ਨਿਯੁਕਤ (Kaltar Sandhwa appointed Speaker of 16th Punjab Assembly) ਕਰ ਦਿੱਤਾ ਹੈ।
ਸਪੀਕਰ ਨਿਯੁਕਤ ਕੀਤੇ ਜਾਣ ਨੂੰ ਲੈਕੇ ਕੁਲਤਾਰ ਸੰਧਵਾ ਵੱਲੋਂ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਕੁਲਤਾਰ ਸੰਧਵਾ ਨੂੰ ਸਪੀਕਰ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।