ਪੰਜਾਬ

punjab

ETV Bharat / city

ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ: ਹਰਸਿਮਰਤ ਬਾਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ ਕਿਉਂਕਿ ਦੁਨੀਆ ਭਰ ਦੇ ਸਿੱਖ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ।

ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ: ਹਰਸਿਮਰਤ ਬਾਦਲ
ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ: ਹਰਸਿਮਰਤ ਬਾਦਲ

By

Published : Dec 19, 2020, 8:17 PM IST

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ ਕਿਉਂਕਿ ਦੁਨੀਆ ਭਰ ਦੇ ਸਿੱਖ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਇਹ ਮਾਮਲਾ ਵਿਦੇਸ਼ ਮੰਤਰਾਲੇ ਦੀ ਕਮੇਟੀ ਜਿਸਦੇ ਉਹ ਮੈਂਬਰ ਹਨ, ਵਿੱਚ ਚੁੱਕਿਆ ਗਿਆ ਪਰੰਤੂ ਉਨ੍ਹਾਂ ਨੂੰ ਅਜੇ ਤੱਕ ਐਮ.ਈ.ਏ. ਕੋਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ ਕਿ ਲਾਂਘਾ ਹਾਲੇ ਤੱਕ ਬੰਦ ਕਿਉਂ ਹੈ? ਉਨ੍ਹਾਂ ਮੰਗ ਕੀਤੀ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ ਅਤੇ ਇਸਨੂੰ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਕੋਲ ਚੁੱਕਣਾ ਚਾਹੀਦਾ ਹੈ ਤਾਂ ਕਿ ਲਾਂਘਾ ਛੇਤੀ ਤੋਂ ਛੇਤੀ ਖੁੱਲ੍ਹੇ।

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਸਾਰਾ ਮੁਲਕ ਜਦੋਂ ਖੁੱਲ੍ਹ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ ਵੀ ਹੋ ਰਹੀਆਂ ਹਨ ਤਾਂ ਫਿਰ ਕਰਤਾਰਪੁਰ ਸਾਹਿਬ ਲਾਂਘਾ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਸਰਕਾਰ ਨੇ ਦੋ ਮਹੀਨੇ ਪਹਿਲਾਂ ਹੀ ਲਾਂਘਾ ਸਫਰ ਵਾਸਤੇ ਖੋਲ੍ਹ ਦਿੱਤਾ ਸੀ। ਹੁਣ ਭਾਰਤ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ ਤੇ ਇਸ ਨਾਲ ਸਿਹਤ ਨਿਯਮ ਵੀ ਲਾਗੂ ਕਰਨੇ ਚਾਹੀਦੇ ਹਨ ਕਿਉਂਕਿ ਲਾਂਘਾ 16 ਮਾਰਚ ਨੂੰ ਕੋਰੋਨਾ ਮਹਾਂਮਾਰੀ ਕਾਰਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਸੀ।

ਹਰਸਿਮਰਤ ਬਾਦਲ ਨੇ ਕਿਹਾ ਕਿ ਸਿੱਖ ਭਾਈਚਾਰੇ ਵਿੱਚ ਲਾਂਘੇ ਨੂੰ ਮੁੜ ਖੋਲ੍ਹਣ ਨੂੰ ਲੈ ਕੇ ਭਾਰੀ ਉਤਸ਼ਾਹ ਹੈ, ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ 18 ਸਾਲਾਂ ਤੱਕ ਜਿਹੜੇ ਖੇਤਾਂ ਵਿੱਚ ਖੇਤੀਬਾੜੀ ਕੀਤੀ ਗਈ, ਉਸਦੇ ਦਰਸ਼ਨ ਕਰ ਸਕਣ। ਸਿੱਖਾਂ ਨੂੰ ਆਸ ਸੀ ਕਿ ਲਾਂਘਾ 30 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ’ਤੇ ਖੁੱਲ੍ਹੇਗਾ ਪਰ ਇਹ ਆਸਾਂ ਧਰੀਆਂ ਧਰਾਈਆਂ ਰਹਿ ਗਈਆਂ ਤੇ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਦਾ ਮੌਕਾ ਵੀ ਖੁੰਝਾ ਦਿੱਤਾ ਹੈ।

ABOUT THE AUTHOR

...view details