ਚੰਡੀਗੜ੍ਹ:ਕਸ਼ਮੀਰ ਸਿੰਘ ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ (kashmir singh 1st punjab farmer to get msp payment this season) ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿੱਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ, ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ ਨੂੰ, ਸਫ਼ਾਈ ਕਰਕੇ ਖਰੀਦ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਖਰੀਦ ਦੇ 24 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ 1,02,765, ਰੁਪਏ ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲਏ ਗਏ ਹਨ। ਇਸ ਨਾਲ ਰਾਜ ਭਰ ਦੀਆਂ ਮੰਡੀਆਂ ਵਿੱਚ ਮਜ਼ਦੂਰ ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ।