ਚੰਡੀਗੜ੍ਹ:ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਸਿਆਸਤ ਸਰਗਰਮ ਹੋ ਚੁੱਕੀ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਲੀਡਰ ਰੋਜ਼ਾਨਾ ਪੰਜਾਬ ਦੇ ਦੌਰੇ ‘ਤੇ ਰਹਿੰਦੇ ਹਨ। ਉੱਥੇ ਹੀ ਆਮ ਆਦਮੀ ਪਾਰਟੀ (Aam Aadmi Party) ਦੀ ਦਿੱਲੀ ਲੀਡਰਸ਼ਿਪ ਲਗਾਤਾਰ ਪੰਜਾਬ ਨਾਲ ਰਾਬਤਾ ਬਣਾ ਕੇ ਰੱਖ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਖੁਦ ਆਪ ਲਗਾਤਾਰ ਪੰਜਾਬ ਵਿੱਚ ਦੌਰਾ ਕਰ ਰਹੇ ਹਨ। 2 ਦਸੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਪਠਾਨਕੋਟ ਦੇ ਦੌਰੇ ‘ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗ ਕਰਨਗੇ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (MP Bhagwant Mann) ਨੇ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।
ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।