ਚੰਡੀਗੜ੍ਹ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਦਰੀਵਾਲ ਨੇ 2 ਦਿਨ ਦੇ ਪੰਜਾਬ ਦੌਰੇ ਦੌਰਾਨ ਚੰਡੀਗੜ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਚੱਲ ਰਹੇ ਕਲੇਸ਼ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਕਿਸ ਤਰ੍ਹਾਂ ਰਾਜਨੀਤਿਕ ਮਾਹੌਲ ਖ਼ਰਾਬ ਹੋ ਰਿਹਾ ਹੈ, ਸੱਤਾ ਦੀ ਗੰਦੀ ਲੜਾਈ ਚਲ ਰਹੀ ਹੈ।
ਕੇਜਰੀਵਾਲ ਨੇ ਕਿਹਾ ਲੋਕਾਂ ਨੂੰ ਸਮਝ ਨਹੀਂ ਆ ਰਿਹਾ ਕਿ ਅਸੀਂ ਆਪਣੀਆਂ ਸਮੱਸਿਆਵਾਂ ਲੈ ਕੇ ਕਿਸ ਕੋਲ ਜਾਈਏ। ਇਨ੍ਹਾਂ ਲੋਕਾਂ ਨੇ ਸਰਕਾਰ ਨੂੰ ਇੱਕ ਤਮਾਸ਼ਾ ਬਣਾ ਕੇ ਰੱਖ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਇੱਕ ਸਥਿਰ ਸਰਕਾਰ ਦੇ ਸਕਦੀ ਹੈ, ਚੰਗੀ ਸਰਕਾਰ ਦੇ ਸਕਦੀ ਹੈ, ਇਮਾਨਦਾਰ ਸਰਕਾਰ ਦੇ ਸਕਦੀ ਹੈ।
ਸਿਰਫ਼ ਚਾਰ ਮਹੀਨੇ ਰਹਿ ਗਏ ਹਨ ਚਾਰ ਮਹੀਨੇ ਦੇ ਬਾਅਦ ਜਦੋਂ ਚੋਣਾਂ ਹੋਣਗੀਆਂ ਤਾਂ ਉਸਦੇ ਬਾਅਦ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਸਥਿਰ ਸਰਕਾਰ ਦੇਵੇਗੀ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚੰਨੀ ਸਾਹਿਬ ਨੂੰ ਮੁੱਖ ਮੰਤਰੀ ਬਣਨ 'ਤੇ ਮੈਂ ਵਧਾਈ ਦੇਣਾ ਚਾਹੁੰਦਾ ਹਾਂ ਅਤੇ ਸੁਭਕਾਮਨਾਵਾਂ ਦੇਣਾ ਚਾਹੁੰਦਾ ਹਾਂ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਵਿਕਾਸ ਹੋਵੇ, ਪੰਜਾਬ ਤਰੱਕੀ ਦੇ ਰਾਹ ਤੇ ਅੱਗੇ ਵਧੇ। ਚੰਨੀ ਸਾਹਿਬ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ਦੇ ਲੋਕ ਸਭ ਤੋਂ ਪਹਿਲਾਂ ਚਾਰ ਮੰਗਾਂ ਕਰ ਰਹੇ ਹਨ ਇਨ੍ਹਾਂ ਪੰਜ ਚੀਜ਼ਾਂ ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਚੰਨੀ 'ਤੇ ਦਾਗੀ ਮੰਤਰੀਆਂ ਨੂੰ ਮੰਤਰੀ ਮੰਡਲ ਚ ਸ਼ਾਮਿਲ ਕਰਨ ਦੇ ਆਰੋਪ
ਉਨ੍ਹਾਂ ਕਿਹਾ ਕਿ ਚੰਨੀ ਸਾਹਿਬ 'ਤੇ ਆਰੋਪ ਲੱਗ ਰਹੇ ਹਨ ਕਿ ਉਨ੍ਹਾਂ ਨੇ ਆਪਣੇ ਮੰਤਰੀ ਮੰਡਲ ਵਿੱਚ ਦਾਗੀ ਮੰਤਰੀਆਂ ਨੂੰ ਸ਼ਾਮਿਲ ਕੀਤਾ ਹੈ। ਆਰੋਪ ਲੱਗ ਰਹੇ ਹਨ ਕਿ ਉਨ੍ਹਾਂ ਨੇ ਦਾਗੀ ਅਫ਼ਸਰਾਂ ਨੂੰ ਚੰਗੇ-ਚੰਗੇ ਅਹੁਦੇ 'ਤੇ ਬਿਠਾਇਆ ਹੈ। ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਜਿੰਨ੍ਹੇ ਵੀ ਦਾਗੀ ਮੰਤਰੀ ਹਨ, ਜਿੰਨ੍ਹੇ ਵੀ ਦਾਗੀ ਵਿਧਾਇਕ ਹਨ, ਅਤੇ ਜਿਨ੍ਹੇ ਵੀ ਦਾਗੀ ਅਫ਼ਸਰ ਹਨ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ 'ਤੇ ਉਨ੍ਹਾਂ ਦੇ ਖਿਲਾਫ਼ ਪਰਚੇ ਕੀਤੇ ਜਾਣ ਅਤੇ ਉਨ੍ਹਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਬਰਗਾੜੀ ਕਾਂਡ ਨੂੰ ਲੈ ਕੇ ਪੰਜਾਬ ਦੇ ਲੋਕ ਬਹੁਤ ਨਾਰਾਜ਼
ਦੂਜੀ ਮੰਗ ਬਰਗਾੜੀ ਕਾਂਡ ਨੂੰ ਲੈ ਕੇ ਪੰਜਾਬ ਦੇ ਲੋਕ ਬਹੁਤ ਨਾਰਾਜ਼ ਹਨ। ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਬਰਗਾੜੀ ਕਾਂਡ ਵਿੱਚ ਸ਼ਾਮਿਲ ਜੋ ਮਾਸਟਰ ਮਾਈਂਡ ਸਨ ਉਨ੍ਹਾਂ ਨੂੰ ਹੁਣ ਤੱਕ ਕੋਈ ਸਜਾ ਨਹੀਂ ਮਿਲੀ ਅਤੇ ਉਹ ਮਾਸਟਰ ਮਾਈਂਡ ਕੌਣ ਸਨ ਮੈਨੂੰ ਦੱਸਣ ਦੀ ਜ਼ਰੂਰਤ ਨਹੀਂ ਹੈ। ਕੁੰਵਰ ਵਿਜੈ ਪ੍ਰਤਾਪ ਜੀ ਦੀ ਜੋ ਰਿਪੋਰਟ ਹੈ, ਚੰਨੀ ਸਾਹਿਬ ਉਸ ਰਿਪੋਰਟ ਨੂੰ ਚੱਕ ਕੇ ਦੇਖ ਲੈਣ ਜਿਸ ਵਿੱਚ ਸਭ ਦੇ ਨਾਮ ਦਿੱਤੇ ਹੋਏ ਹਨ, 24 ਘੰਟਿਆਂ ਵਿੱਚ ਉਨ੍ਹਾਂ ਤੇ ਕਾਰਵਾਈ ਹੋ ਸਕਦੀ ਹੈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜਿਸ ਨਾਲ ਪੂਰੇ ਪੰਜਾਬ ਦੀ ਆਤਮਾਂ ਨੂੰ ਸਾਂਤੀ ਮਿਲ ਜਾਵੇਗੀ।