ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਉਨ੍ਹਾਂ ਉੱਤੇ ਮਾਰੇ ਛਾਪਿਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਇਹ ਛਾਪੇ ਉਨ੍ਹਾਂ ਦਾ ਸਿਆਸੀ ਭਵਿੱਖ ਧੁੰਦਲਾ ਕਰਨ ਅਤੇ ਵਿਰੋਧੀਆਂ ਨੂੰ ਈਨ ਮਣਾਉਣ ਵਾਲੀ ਸੋਚ ਕਾਰਨ ਮਾਰੇ ਗਏ ਹਨ। ਖਹਿਰਾ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਕਰਦੇ ਹਨ, ਜਿਸ ਕਾਰਨ ਇਹ ਜਾਣ ਬੁੱਝਕੇ ਉਨ੍ਹਾਂ ਨੂੰ ਕੇਂਦਰ ਸਰਕਾਰ ਨਿਸ਼ਾਨਾ ਬਣਾ ਰਹੀ ਹੈ।
ਖਹਿਰਾ ਨੇ ਈਡੀ ਦੀ ਛਾਪੇਮਾਰੀ 'ਤੇ ਖੜ੍ਹੇ ਕੀਤੇ ਸਵਾਲ - ਚੰਡੀਗੜ੍ਹ
ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਉਨ੍ਹਾਂ ਉੱਤੇ ਮਾਰੇ ਛਾਪਿਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਇਹ ਛਾਪੇ ਉਨ੍ਹਾਂ ਦਾ ਸਿਆਸੀ ਭਵਿੱਖ ਧੁੰਦਲਾ ਕਰਨ ਅਤੇ ਵਿਰੋਧੀਆਂ ਨੂੰ ਈਨ ਮਣਾਉਣ ਵਾਲੀ ਸੋਚ ਕਾਰਨ ਮਾਰੇ ਗਏ ਹਨ। ਖਹਿਰਾ ਨੇ ਕਿਹਾ ਕਿ ਈ.ਡੀ. ਨੇ ਮਨਘੜਤ ਕਹਾਣੀ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਈਡੀ ਖ਼ਿਲਾਫ਼ ਉਹ ਕਾਨੂੰਨੀ ਕਾਰਵਾਈ ਕਰਨਗੇ।

ਖਹਿਰਾ ਨੇ ਕਿਹਾ ਕਿ ਉਸ ਦੇ ਖਾਤਿਆਂ ਦੀ ਜਾਂਚ ਦੌਰਾਨ ਈ.ਡੀ. ਦੇ ਹੱਥ ਕੁੱਝ ਵੀ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਜਦਕਿ ਸੱਚਾਈ ਇਹ ਹੈ ਕਿ ਉਨ੍ਹਾਂ ਵੱਲੋਂ ਤਿੰਨ ਕਰੋੜ ਦੇ ਲਏ ਲੋਨ ਨੂੰ ਹੀ ਇਹ ਕਹਿ ਦਿੱਤਾ ਹੈ ਕਿ ਇਹ ਰਾਸ਼ੀ ਵਾਧੂ ਆਮਦਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਤੋਂ ਉਨ੍ਹਾਂ ਨੂੰ ਕੋਈ ਵੀ ਫੰਡ ਨਹੀਂ ਆਇਆ।
ਉਨ੍ਹਾਂ ਕਿਹਾ ਕਿ ਡਰੱਗ ਮਨੀ ਵਾਲੇ ਦੋਸ਼ ਵੀ ਸਰਾਸਰ ਝੂਠੇ ਹਨ। ਖਹਿਰਾ ਨੇ ਕਿਹਾ ਕਿ ਈ.ਡੀ. ਨੇ ਮਨਘੜਤ ਕਹਾਣੀ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਈਡੀ ਖ਼ਿਲਾਫ਼ ਉਹ ਕਾਨੂੰਨੀ ਕਾਰਵਾਈ ਕਰਨਗੇ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਦਾ ਕਾਂਗਰਸ ਵਿੱਚ ਜਾਣ ਦਾ ਕੋਈ ਪ੍ਰੋਗਰਾਮ ਨਹੀਂ ਇਹ ਸਿਰਫ਼ ਮੀਡੀਆ ਦੀਆਂ ਅਫਵਾਹਾਂ ਹਨ।