ਚੰਡੀਗੜ੍ਹ:ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਟਵਿੱਟਰ ਖਾਤਾ ਬੰਦ ਕਰਨ ਸਬੰਧੀ ਉਨ੍ਹਾਂ ਵੱਲੋਂ ਖੁਦ ਸੋਸ਼ਲ ਮੀਡੀਆ ਉੱਪਰ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਰਵੀ ਸਿੰਘ ਖਾਲਸਾ ਲੋਕਾਂ ਦੀ ਮਦਦ ਕਰਦੇ ਹਨ।ਦੱਸ ਦਈਏ ਕਿ ਰਵੀ ਸਿੰਘ ਖਾਲਸਾ ਲਗਾਤਾਰ ਦੁਨੀਆ ਭਰ ਵਿੱਚ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ।
ਰਵੀ ਸਿੰਘ ਖਾਲਸਾ ਦਾ ਟਵਿੱਟਰ ਖਾਤਾ ਬੰਦ ਕੀਤੇ ਜਾਣ ਤੋਂ ਬਾਅਦ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ਰਾਹੀਂ ਕੇਂਦਰ ਦੀ ਭਾਜਰਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਦਾ ਅਸਲੀ ਚਿਹਰਾ ਸਾਹਮਣੇ ਆ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਚੈਲੰਜ਼ ਕੀਤਾ ਹੈ ਕਿ ਸਿੱਖਾਂ ਦੇ ਸੋਸ਼ਲ ਖਾਤਿਆਂ ਨੂੰ ਬੰਦ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਆਪਣੀ ਮੀਡੀਆ ਮੀਡੀ ’ਤੇ ਆਪਣੀ ਆਵਾਜ਼ ਦਬਾਉਣ ਤੋਂ ਨਹੀਂ ਰੋਕਿਆ ਜਾ ਸਕਦਾ।