ਚੰਡੀਗੜ੍ਹ:ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਲਗਾਤਾਰ ਨਵੀਆਂ ਰਣਨੀਤੀਆਂ ਘੜ੍ਹੀਆਂ ਜਾ ਰਹੀਆਂ ਹਨ। ਇਸੇ ਤਹਿਤ ਕਿਸਾਨਾਂ ਵੱਲੋਂਂ 18 ਅਕਤੂਬਰ ਨੂੰ ਚੱਕਾ ਜਾਮ ਦੀ ਕਾਲ ਦਿੱਤੀ ਹੈ। ਜਿਸ ਵਿੱਚ ਭਾਰੀ ਮਾਤਰੀ ਵਿੱਚ ਕਿਸਾਨਾਂ ਵੱਲੋਂ ਹਿੱਸਾ ਲਿਆ ਜਾਵੇਗਾ।
ਇਹ ਵੀ ਪੜ੍ਹੋ:ਲਖੀਮਪੁਰ ਦੀ ਘਟਨਾ ਦੇ ਵਿਰੋਧ 'ਚ ਅੱਜ ਸਾੜੇ ਜਾਣਗੇ PM ਮੋਦੀ ਤੇ ਸ਼ਾਹ ਦੇ ਪੁਤਲੇ
ਕੇਂਦਰ ਸਰਕਾਰ (Central Government) ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ (Agricultural laws) ਦੇ ਵਿਰੋਧ ਵਿੱਚ ਕਿਸਾਨ ਕਈ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਪਰ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਦੀ ਇੱਕ ਨਹੀਂ ਮੰਨੀ ਗਈ। ਜਿਸ ਦੇ ਮੱਦੇਨਜ਼ਰ ਹੁਣ ਸੰਯੁਕਤ ਕਿਸਾਨ ਮੋਰਚਾ (United Farmers Front) ਵੱਲੋਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਰੇਲ ਗੱਡੀਆਂ ਰੋਕਿਆਂ ਜਾਣਗੀਆਂ ਅਤੇ 26 ਅਕਤੂਬਰ ਨੂੰ ਲਖਨਊ (Lucknow) ਮਹਾਂ ਰੈਲੀ ਕੀਤੀ ਜਾਵੇਗੀ।