ਚੰਡੀਗੜ੍ਹ: 19 ਮਾਰਚ ਨੂੰ ਪੰਜਾਬ ਭਰ ਵਿੱਚ ਮੰਡੀਆਂ ਬੰਦ ਰਹਿਣਗੀਆਂ ਅਤੇ ਆੜਤੀਏ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਿਸਾਨਾਂ ਨਾਲ ਮਿਲ ਕੇ ਰੋਸ ਮੁਜ਼ਾਹਰੇ ਕਰਨਗੇ। ਇਸ ਬਾਰੇ ਜਾਣਕਾਰੀ ਆੜ੍ਹਤੀ ਐਸੋਸੀਏਸ਼ਨ ਫੈਡਰੇਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਕਹਿਣ ਉੱਤੇ ਸਾਰੇ ਪੰਜਾਬ ਹੀ ਨਹੀਂ ਬਲਕਿ ਪੂਰੇ ਹਿੰਦੋਸਤਾਨ ਦੇ ਮਾਰਕੀਟ ਕਮੇਟੀਆਂ ਵਿਖੇ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਜਾਣਗੇ।