ਚੰਡੀਗੜ੍ਹ:ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ (SIT) ਵੱਲੋਂ 22 ਜੂਨ ਨੂੰ ਐਮਐਲਏ ਹੋਸਟਲ ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪੁੱਛਗਿੱਛ ਕਰੇਗੀ। ਦੱਸਦਈਏ ਕਿ ਇਹ ਪੁੱਛਗਿੱਛ 16 ਜੂਨ ਨੂੰ ਕੀਤੀ ਜਾਣੀ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਤਿੰਨ ਹਫਤਿਆਂ ਦਾ ਹੋਰ ਸਮਾਂ ਮੰਗਿਆ ਸੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
ਕੋਟਕਪੁਰਾ ਗੋਲੀਕਾਂਡ ਮਾਮਲੇ ਸਬੰਧੀ ਪੁੱਛਗਿੱਛ ਕਰਨ ਦੇ ਲਈ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖਿਆ। ਪੱਤਰ ’ਚ ਲਿਖਿਆ ਹੈ ਕਿ ਉਹ 22 ਜੂਨ ਨੂੰ ਸੈਕਟਰ 4 ਦੇ ਐਮਐਲਏ ਹੋਸਟਲ ਚ ਮੌਜੂਦ ਰਹਿਣ। ਉੱਥੇ ਉਨ੍ਹਾਂ ਤੋਂ ਕੋਟਕਪੁਰਾ ਗੋਲੀਕਾਂਡ ਬਾਰੇ ਪੁੱਛਗਿੱਛ ਕੀਤੀ ਜਾਵੇਗੀ।