ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਲੈਕੇ ਬਣਾਈ SIT ਵਲੋਂ ਆਪਣਾ ਕੰਮ ਸਰਗਰਮੀ ਨਾਲ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਵਿਸ਼ੇਸ਼ ਜਾਂਚ ਟੀਮ ਵਲੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ 'ਚ ਧਰਨਾ ਦੇ ਰਹੇ ਸਿੱਖ ਪ੍ਰਚਾਰਕਾਂ ਸਮੇਤ ਕਈ ਸਿੱਖ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ 2 ਜੁਲਾਈ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਕੀਤੇ ਹਨ।
SIT ਵਲੋਂ ਜਾਰੀ ਕੀਤੇ ਸੰਮਨਾਂ 'ਚ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਪੰਥ ਪ੍ਰੀਤ ਸਮੇਤ ਕਈ ਪੁਲਿਸ ਮੁਲਜ਼ਾਮਾਂ ਨੂੰ ਤਲਬ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਸਾਲ 2015 'ਚ ਥਾਣਾ ਸਿਟੀ ਕੋਟਕਪੂਰਾ 'ਚ ਦਰਜ ਐਫ.ਆਈ.ਆਰ ਨੰ. 192 'ਚ ਨਾਮਜ਼ਦ ਸਿੱਖ ਆਗੂਆਂ ਅਤੇ ਪ੍ਰਚਾਰਕਾਂ ਨੂੰ ਤਲਬ ਕੀਤਾ ਹੈ।