ਚੰਡੀਗੜ੍ਹ:ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇ.ਟੀ.ਐਫ. ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲ, ਜੋ ਕਿ ਮੋਗਾ ਦੇ ਪਿੰਡ ਡਾਲਾ ਦਾ ਵਸਨੀਕ ਹੈ, ਨੂੰ ਮੋਗਾ ਪੁਲਿਸ ਨੇ ਮੋਗਾ ਜ਼ਿਲੇ ਦੇ ਨੱਥੂਵਾਲਾ ਜਦੀਦ ਦੇ ਕੋਲੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਚਾਰ .315 ਬੋਰ ਪਿਸਤੌਲਾਂ ਨਾਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
KTF Activist: ਸੁੱਖਾ ਲੰਮਾ ਕਤਲ ਕਰਨ ਵਾਲੇ KTF ਕਾਰਕੁਨ ਕਮਲਜੀਤ ਗ੍ਰਿਫ਼ਤਾਰ - KTF activist
22 ਜੂਨ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਤਿੰਨੋਂ ਮੁਲਜ਼ਮ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ, ਜਿਸ ਨੂੰ ਸਰਕਾਰ ਦੁਆਰਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ, ਦੇ ਦਿਸ਼ਾ ਨਿਰਦੇਸ਼ਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ
ਦੱਸਣਯੋਗ ਹੈ ਕਿ ਪੁਲਿਸ ਵੱਲੋਂ 22 ਜੂਨ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਤਿੰਨੋਂ ਮੁਲਜ਼ਮ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ, ਜਿਸ ਨੂੰ ਸਰਕਾਰ ਦੁਆਰਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ, ਦੇ ਦਿਸ਼ਾ ਨਿਰਦੇਸ਼ਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਤਿੰਨ ਹੋਰ ਕੇ.ਟੀ.ਐਫ. ਦੇ ਸਹਿ-ਸਾਜ਼ਿਸ਼ਕਰਤਾ/ਮਾਸਟਰ ਮਾਈਡਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਜੋ ਸਰੀ (ਬੀਸੀ) ਕੈਨੇਡਾ ਵਿੱਚ ਛੁਪੇ ਹੋਏ ਹਨ ਅਤੇ ਮੁਕੱਦਮੇ ਅਤੇ ਅਪਰਾਧਿਕ ਕਾਰਵਾਈ ਲਈ ਪੰਜਾਬ ਪੁਲਿਸ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜੋ:ਜੂਨ 1984: ਖੂਨੀ ਸਾਕੇ ਨੂੰ ਦਰਸਾਉਂਦੀ ਜਲਦ ਬਣੇਗੀ ਡਾਕੂਮੈਂਟਰੀ: ਜਥੇਦਾਰ ਅਕਾਲ ਤਖ਼ਤ ਸਾਹਿਬ