ਚੰਡੀਗੜ੍ਹ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵਲੋਂ ਬਿਆਨ ਦਿੱਤਾ ਗਿਆ ਹੈ ਕਿ ਕਿਸਾਨਾਂ ਕੋਲ ਕੋਈ ਪ੍ਰਸਤਾਵ ਨਹੀਂ ਹੈ, ਜਿਸ ਕਾਰਨ ਉਹ ਗੱਲਬਾਤ ਲਈ ਤਿਆਰ ਹੀ ਨਹੀਂ ਹੋ ਰਹੇ। ਇਸ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਵਲੋਂ ਤੋਮਰ ਦੇ ਬਿਆਨ ਦੀ ਆਲੋਚਨਾ ਕਰਦਿਆਂ ਪਲਟਵਾਰ ਕੀਤਾ ਹੈ।
ਕਿਸਾਨਾਂ ਨੂੰ ਲੈ ਤੋਮਰ ਦੇ ਬਿਆਨ 'ਤੇ ਕੁਲਤਾਰ ਸੰਧਵਾ ਦਾ ਪਲਟਵਾਰ
ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ 'ਤੇ ਆਪ ਵਿਧਾਇਕ ਕੁਲਤਾਰ ਸੰਧਵਾ ਨੇ ਪਲਟਵਾਰ ਕੀਤਾ ਹੈ। ਸੰਧਵਾ ਦਾ ਕਹਿਣਾ ਕਿ ਕੇਂਦਰ ਸਰਕਾਰ ਪੂੰਜੀਪਤੀਆਂ ਹੱਥ ਦੇਸ਼ ਨੂੰ ਵੇਚਣਾ ਚਾਹੁੰਦੀ ਹੈ।
ਕਿਸਾਨਾਂ ਨੂੰ ਲੈ ਤੋਮਰ ਦੇ ਬਿਆਨ 'ਤੇ ਕੁਲਤਾਰ ਸੰਧਵਾ ਦਾ ਪਲਟਵਾਰ
ਇਸ ਦੇ ਨਾਲ ਹੀ ਕੁਲਤਾਰ ਸੰਧਵਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਕਾਰਨ ਬੁਖਲਾਹਟ 'ਚ ਆ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ, ਜਿਨ੍ਹਾਂ ਨੂੰ ਹਰ ਹਾਲ ਵਾਪਸ ਲੈਣਾ ਹੀ ਪਵੇਗਾ। ਉਨ੍ਹਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਪੂੰਜੀਪਤੀਆਂ ਹੱਥ ਦੇਸ਼ ਨੂੰ ਵੇਚਣਾ ਚਾਹੁੰਦੀ ਹੈ। ਉਨ੍ਹਾਂ ਨਾਲ ਹੀ ਜਦੋਂ ਕਾਰਖਾਨਿਆਂ 'ਚ ਬਣੇ ਸਮਾਨ ਦੇ ਤੈਅ ਮੁੱਲ(MRP) ਹੋ ਸਕਦੇ ਹਨ ਤਾਂ ਕਿਸਾਨਾਂ ਨੂੰ ਵੀ ਉਨ੍ਹਾਂ ਦੀਆਂ ਫਸਲਾਂ 'ਤੇ ਪੂਰਾ ਤੈਅ ਮੁੱਲ(MSP) ਮਿਲਣੀ ਚਾਹੀਦੀ ਹੈ।