ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਦੌਰੇ ’ਤੇ ਹਨ ਅਤੇ ਚਰਚਾ ਚੱਲ ਰਹੀ ਹੈ ਕਿ ਇਸ ਦੌਰਾਨ ਚਰਚਾ ਚੱਲ ਰਹੀ ਹੈ ਕਿ ਕੁੰਵਰ ਵਿਜੇ ਪ੍ਰਤਾਪ (Kunwar Vijay Pratap) ਆਮ ਆਦਮੀ (Aam Aadmi Party) ਪਾਰਟੀ ਵਿੱਚ ਸ਼ਾਮਲ ਹੋਣਗੇ। ਇਹ ਖ਼ਬਰ ਸਾਹਮਣੇ ਆਉਂਦੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਕੁੰਵਰ ਵਿਜੇ ਪ੍ਰਤਾਪ (Kunwar Vijay Pratap) ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਕੀਤਾ ਗਿਆ।
‘ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਚਿਹਰਾ ਹੋਇਆ ਬੇਨਕਾਬ’ - Former IG
ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ (Kunwar Vijay Pratap) ਦੇ ਆਮ ਆਦਮੀ ਪਾਰਟੀ (Aam Aadmi Party) ’ਚ ਸ਼ਾਮਲ ਹੋਣ ਦੀ ਖ਼ਬਰ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਕਿਹਾ ਕਿ ਬਿੱਲੀ ਹੁਣ ਥੈਲਿਓਂ ਬਾਹਰ ਆ ਗਈ ਹੈ।
ਇਹ ਵੀ ਪੜੋ: ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੌਰੇ 'ਤੇ
ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਿੱਲੀ ਹੁਣ ਥੈਲਿਓਂ ਬਾਹਰ ਆ ਗਈ ਹੈ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸ਼ੁਰੂ ਤੋਂ ਹੀ ਕਹਿੰਦਾ ਆ ਰਿਹਾ ਹੈ ਕਿ ਕੁੰਵਰ ਵਿਜੇ ਪ੍ਰਤਾਪ (Kunwar Vijay Pratap) ਆਮ ਆਦਮੀ ਪਾਰਟੀ (Aam Aadmi Party) ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਜੋ ਕੁਝ ਵੀ ਉਸ ਵੱਲੋਂ ਰਿਪੋਰਟ ਵਿੱਚ ਲਿਖਿਆ ਗਿਆ ਉਹ ਆਮ ਆਦਮੀ ਪਾਰਟੀ (Aam Aadmi Party) ਦੀ ਲਿਖੀ ਹੋਈ ਸਕ੍ਰਿਪਟ ਸੀ ਤੇ ਕਾਂਗਰਸ ਵੀ ਇਸ ’ਤੇ ਚੁੱਪ ਰਹੀ ਕਿਉਂਕਿ ਉਸ ਨੂੰ ਇਹ ਸਕਰਿਪਟ ਰਾਸ ਆ ਰਹੀ ਸੀ।
ਇਹ ਵੀ ਪੜੋ: ਅਕਾਲੀ ਦਲ ਦਾ ਅਨੋਖੇ ਢੰਗ ਨਾਲ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ