ਚੰਡੀਗੜ੍ਹ: (lakhimpur-incident) ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ( chandigarh police) ਨੇ ਹਿਰਾਸਤ (Custody) 'ਚ ਲੈ ਲਿਆ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਮੇਤ ਪੰਜਾਬ ਦੇ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋ ਨੇ ਗਵਰਨਰ ਹਾਊਸ ਚੰਡੀਗੜ੍ਹ (Governor House Chandigarh) ਦੇ ਬਾਹਰ ਲਖੀਮਪੁਰ ਖੀਰੀ ਯੂਪੀ ( Lakhimpur Khiri UP) ਵਿਖੇ ਕੇਂਦਰੀ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਦੀ ਮੰਗ ਲੈਕੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਸੀ ਸਿੱਧੂ ਨੇੇ ਹਰਿਆਣਾ ਦੇ ਮੁੱਖ ਮੰਤਰੀ ਦੇ ਗੈਰ ਸੰਵਿਧਾਨਕ ਅਤੇ ਭੜਕਾ ਬਿਆਨ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਜੀ ਦੀ ਗੈਰਕਨੂੰਨੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਸੀ।
ਇਸ ਮੌਕੇ ਕਾਂਗਰਸੀ ਵਰਕਰਾਂ ਨੇ ਸਰਕਾਰ ਦੇ ਖਿਲਾਫ ਜੰਮਕੇ ਭੜਾਸ ਕੱਢੀ ਨਾਲ ਹੀ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇਬਾਜੀ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਸਰਕਾਰ ਦੀ ਤਨੇਸ਼ਾਹੀ ਨਹੀਂ ਚੱਲਣ ਦਿਆਂਗੇ ਨਾਲ ਹੀ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਹਰ ਕੋਈ ਲੜਾਈ ਲੜੇਗਾ ਅਤੇ ਕਿਸਾਨਾਂ ਲਈ ਲਿਆਂਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਗੇ ਰਹਾਂਗੇ।
ਦੱਸ ਦਈਏ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਂਣ ਲਈ ਲਾਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਆਪਣਾ ਅੜੀਅਲ ਰਵੱਇਆ ਨਹੀਂ ਛੱਡ ਰਹੀ ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਭਾਜਪਾ ਦੇ ਲੀਡਰਾਂ ਅਤੇ ਮੰਤਰੀਆਂ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ ਯੂਪੀ ਦੇ ਲਖੀਮਪੁਰ 'ਚ ਕਿਸਾਨਾਂ 'ਤੇ ਗੱਡੀ ਝੜਾਕੇ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਗਰਮਾ ਗਿਆ ਹੈ।
ਲਖੀਮਪੁਰ 'ਚ ਕਿਸਾਨਾਂ ਦੀ ਮੌਤ ਤੋਂ ਬਾਅਦ ਸਿਆਸੀ ਅਖਾੜਾ ਵੀ ਭਖਿਆ ਹੋਇਆ ਹੈ ਕਿਉਂਕਿ ਮੌਕਾ ਕੋਈ ਵੀ ਹੋਵੇ ਪਰ ਸਿਆਸਦਾਨ ਆਪਣੀ ਸਿਆਸੀ ਰੋਟੀਆਂ ਸੇਕਣ ਲੱਗ ਜਾਂਦੇ ਹਨ। ਹਾਲਾਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਕਿਸਾਨਾਂ ਵੱਲੋਂ ਇਹਨਾਂ ਸਿਆਸੀ ਲੀਡਰਾਂ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ।