ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਲਖੀਮਪੁਰ ਖੇੜੀ (Lakhimpur Khedi) ਦੀ ਘਟਨਾ ਨੂੰ ਲੈ ਕੇ ਆਪਣੇ ਸੋਸ਼ਲ ਮੀਡੀਆ (Social Media) ਅਕਾਉਂਟ 'ਤੇ ਟਵੀਟ (Tweet) ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਭਾਜਪਾ (Bjp) ਨੇਤਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਿਯੰਕਾ ਗਾਂਧੀ (Priyanka Gandhi) ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਸਵਾਲ ਕੀਤਾ ਹੈ। ਨਵਜੋਤ ਸਿੱਧੂ (Navjot Sidhu) ਨੇ ਲਿਖਿਆ ਹੈ, "ਜੇ, ਕੱਲ੍ਹ ਤੱਕ, ਕਿਸਾਨਾਂ (Farmers) ਦਾ ਬੇਰਹਿਮੀ ਨਾਲ ਕਤਲ ਪਿੱਛੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਸਾਡੇ ਨੇਤਾ ਪ੍ਰਿਯੰਕਾ ਗਾਂਧੀ, ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੇੜੀ ਵੱਲ ਮਾਰਚ ਕਰੇਗੀ!"
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ (UP) ਦੇ ਲਖੀਮਪੁਰ ਖੇੜੀ ਵਿਖੇ ਭਾਜਪਾ ਨੇਤਾ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਵਲੋਂ ਬੇਰਹਿਮੀ ਨਾਲ ਕਿਸਾਨਾਂ 'ਤੇ ਗੱਡੀ ਚੜ੍ਹਾ ਦਿੱਤੀ ਗਈ ਸੀ, ਜਿਸ ਕਾਰਣ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਵਿਚ 4 ਕਿਸਾਨ ਵੀ ਮੌਜੂਦ ਸਨ। ਫਿਲਹਾਲ ਇਸ ਮਾਮਲੇ ਵਿਚ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਜ਼ਖਮੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤੇ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਵਿਚ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।