ਪੰਜਾਬ

punjab

ETV Bharat / city

Lakhimpur Khiri incident: ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੀ ਕੀਤੀ ਸਖ਼ਤ ਨਿਖੇਧੀ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰੜੀ ਆਲੋਚਨਾ ਕੀਤੀ ਹੈ।

ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੀ ਕੀਤੀ ਸਖ਼ਤ ਨਿਖੇਧੀ
ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੀ ਕੀਤੀ ਸਖ਼ਤ ਨਿਖੇਧੀ

By

Published : Oct 3, 2021, 10:13 PM IST

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਕਥਿੱਤ ਤੌਰ 'ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ਵਿੱਚ ਘੱਟੋ ਘੱਟ 2 ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ।

ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰੜੀ ਆਲੋਚਨਾ ਕੀਤੀ ਹੈ। ਜਿਸ ਵਿੱਚ ਕਥਿਤ ਤੌਰ 'ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ਉੱਤੇ ਆਪਣੀ ਗੱਡੀ ਚੜ੍ਹਾ ਦਿੱਤੀ ਜੋ ਕਿ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਸਨ।

ਚੰਨੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਕਾਰੇ ਦੀ ਸਖਤ ਸ਼ਬਦਾਂ ਵਿੱਚ ਸਭਣਾ ਦੁਆਰਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਪਣੇ ਉੱਤਰ ਪ੍ਰਦੇਸ਼ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

ਦੁਖੀ ਪਰਿਵਾਰਾਂ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਣ।

ਦੱਸ ਦਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦਾ ਪ੍ਰੋਗਰਾਮ ਸੀ। ਕੇਸ਼ਵ ਪ੍ਰਸਾਦ ਮੌਰੀਆ ਲਖੀਮਪੁਰ ਖੀਰੀ ਵਿੱਚ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ। ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲਣ 'ਤੇ ਕਿਸਾਨ ਆਗੂ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ ਸਨ।

ਹਾਲਾਂਕਿ ਕੇਸ਼ਵ ਪ੍ਰਸਾਦ ਮੌਰਿਆ ਦੇ ਆਉਣ ਤੋਂ ਪਹਿਲਾਂ ਕੁਝ ਭਾਜਪਾ ਆਗੂਆਂ ਅਤੇ ਕਿਸਾਨਾਂ ਵਿਚਕਾਰ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਭਾਜਪਾ ਆਗੂਆਂ ਨੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ। ਜਿਸ ਦੇ ਥੱਲੇ 3 ਕਿਸਾਨਾਂ ਨੂੰ ਕੁਚਲ ਦਿੱਤਾ ਗਿਆ। ਇਸ ਹਾਦਸੇ ਵਿੱਚ 8 ਕਿਸਾਨ ਜ਼ਖਮੀ ਵੀ ਹੋਏ ਹਨ।

ਇਹ ਵੀ ਪੜ੍ਹੋ:-ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ, ਜਲਦ ਕਰਵਾਈ ਜਾਵੇਗੀ ਨਵੀਂ ਪ੍ਰੀਖਿਆ

ABOUT THE AUTHOR

...view details