ਪੰਜਾਬ

punjab

ETV Bharat / city

ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

ਮੁੱਖ ਮੰਤਰੀ ਨੇ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Oct 1, 2020, 4:16 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ, ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ 'ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।

ਇਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ। ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇੱਕ ਸਾਲ ਦਾ ਬੇਟਾ ਛੱਡ ਗਿਆ।

ABOUT THE AUTHOR

...view details