ਚੰਡੀਗੜ੍ਹ: ਨਵੇਂ ਬਣੇ ਸੀਐੱਮ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਐਂਟੀ ਕੁਰੱਪਸ਼ਨ ਹੈਲਪਾਈਨ ਨੰਬਰ ਜਾਰੀ ਕੀਤਾ ਜਾਵੇਗਾ। ਇਹ ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਇਸ ਨਾਲ ਹਫਤਾ ਵਸੂਲੀ ਬੰਦ ਹੋਵੇਗੀ। ਇਸ ਨਾਲ ਸਿੱਧੀ ਉਨ੍ਹਾਂ ਕੋਲ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਹੋਵੇਗੀ।
ਸੀਐੱਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਕੀਤਾ ਇਹ ਵੱਡਾ ਐਲਾਨ ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 'ਤੇ ਅਸੀਂ anti-corruption ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।
ਟਵੀਟ ਕਰ ਦਿੱਤੀ ਸੀ ਜਾਣਕਾਰੀ
ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ। ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਜਨਤਾ ਦੇ ਹਿੱਤ ਦੇ ਲਈ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫੈਸਲਾ ਨਹੀਂ ਲਿਆ ਹੋਵੇਗਾ। ਪੰਜਾਬ ਦੀ ਜਨਤਾ ਦੇ ਹਿੱਤ ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫੈਸਲਾ ਨਹੀਂ ਲਿਆ ਹੋਵੇਗਾ।
ਇਹ ਵੀ ਪੜੋ:'ਆਪ' ਦਾ ਸਹੁੰ ਚੁੱਕ ਸਮਾਰੋਹ: ਦਿੱਲੀ ਦੇ ਸੀਐਮ ਨੂੰ ਛੱਡ ਕੇ ਕੋਈ ਵੀਵੀਆਈਪੀ ਨਹੀਂ ਪਹੁੰਚਿਆ
ਬੀਤੇ ਦਿਨ ਭਗਵੰਤ ਮਾਨ ਨੇ ਚੁੱਕੀ ਸੀ ਸਹੁੰ
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਨਵੇਂ ਬਣੇ ਸੀਐੱਮ ਭਗਵੰਤ ਮਾਨ ਨੇ ਬੀਤੇ ਦਿਨ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ। ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਆਪਣੇ ਪਹਿਲਾਂ ਸੰਬੋਧਨ ’ਚ ਲੋਕਾਂ ਤੋਂ ਉਨ੍ਹਾਂ ਦਾ ਸਾਥ ਮੰਗਿਆ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਹ ਜਨਤਾ ਵਰਗੇ ਹਨ ਅਤੇ ਜਨਤਾ ਵਰਗੇ ਹੀ ਰਹਿਣਗੇ। ਸੁਧਾਰ ਦੇ ਲਈ ਲੋਕਾਂ ਦਾ ਸਾਥ ਚਾਹੀਦਾ ਹੋਵੇਗਾ।