ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਲਿਆਇਆ ਗਿਆ। ਜਿੱਥੇ ਅਦਾਲਤ ਚ ਪੇਸ਼ ਕਰਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ। ਸੂਤਰਾਂ ਦੀ ਮੰਨੀਏ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲਾ ਹੁਣ ਖੁਦ ਖੌਫ ’ਚ ਹੈ। ਉਸਨੂੰ ਆਪਣੀ ਜਾਨ ਨੂੰ ਲੈ ਕੇ ਚਿੰਤਾ ਸਤਾਉਣ ਲੱਗੀ ਹੈ।
'ਲਾਰੈਂਸ ਨੂੰ ਜਾਨ ਦਾ ਖਤਰਾ':ਸੂਤਰਾਂ ਦੀ ਮੰਨੀਏ ਤਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਕਿ ਪੰਜਾਬ ਪੁਲਿਸ ਕੈਮਰੇ ਸਾਹਮਣੇ ਪੁੱਛਗਿੱਛ ਨਹੀਂ ਕਰ ਰਹੀ ਹੈ। ਉਨ੍ਹਾਂ ਦੇ ਮੁਵੱਕਿਲ ਦੇ ਨਾਲ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਮਾਂਡ ਦੇ ਦੌਰਾਨ ਪੁਲਿਸ ਲਾਰੈਂਸ ਦੇ ਕਾਰਨ ਕਈ ਤਰ੍ਹਾਂ ਦੇ ਹਿੰਸਾ ਕਰ ਰਹੀ ਹੈ। ਲਾਰੈਂਸ ਨੂੰ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ ਹੈ। ਉਸਦੀ ਜਾਨ ਨੂੰ ਖਤਰਾ ਹੈ।
ਲਾਰੈਂਸ ਦਾ ਕਰਵਾਇਆ ਜਾ ਰਿਹਾ ਮੈਡੀਕਲ: ਸੂਤਰਾਂ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਟੀਮ ਵੱਲੋਂ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਸੁਰੱਖਿਆ ਦੇ ਲਈ ਕੋਰਟ ਜਾਣ ਦੀ ਗੱਲ ਵੀ ਆਖੀ ਹੈ।
ਲਾਰੈਂਸ ਨੂੰ ਕਿਸੇ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ: ਸੂਤਰਾਂ ਦੀ ਮੰਨੀਏ ਤਾਂ ਬਿਸ਼ਨੋਈ ਦੇ ਵਕੀਲ ਨੇ ਕਿਹਾ ਹੈ ਕਿ ਲਾਰੈਂਸ ਨੂੰ ਕਿਸੇ ਨਾਲ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਪੁਲਿਸ ਲਾਰੈਂਸ ਨਾਲ ਕੀਤੀ ਜਾ ਰਹੀ ਬੇਰਹਿਮੀ ਨੂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮੂਸੇਵਾਲਾ ਕਤਲ 'ਚ ਲਾਰੈਂਸ ਅਹਿਮ ਕੜੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਦੋ ਘੰਟੇ ਬਾਅਦ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਗੈਂਗਸਟਰ ਲਾਰੈਂਸ ਦਾ ਕਰੀਬੀ ਸਾਥੀ ਹੈ। ਇਸ ਲਈ ਇਸ ਵਿੱਚ ਲਾਰੈਂਸ ਦੀ ਭੂਮਿਕਾ ਤੈਅ ਮੰਨੀ ਜਾਂਦੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਹ ਵੀ ਦਾਅਵਾ ਕੀਤਾ ਕਿ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਲਾਰੈਂਸ ਸੀ। ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੇ ਵੀ ਕਿਹਾ ਕਿ ਅਸੀਂ ਮੂਸੇਵਾਲਾ ਨੂੰ ਮਾਰਿਆ ਹੈ। ਮੂਸੇਵਾਲਾ ਤੋਂ ਮੋਹਾਲੀ 'ਚ ਕਤਲ ਕੀਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈ ਲਿਆ ਗਿਆ ਹੈ।
ਲਾਰੈਂਸ ਨੇ ਐਨਕਾਊਂਟਰ ਦੀ ਸੰਭਾਵਨਾ ਜਤਾਈ: ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ ਸੀ। ਉਸ ਦੀ ਦਲੀਲ ਸੀ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ ਸੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਕਾਬਿਲੇਗੌਰ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਹ ਵੀ ਪੜੋ:ਅਗਨੀਪਥ ਸਕੀਮ ਦੇ ਖਿਲਾਫ ਹੋ ਰਹੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ, ਯਾਤਰੀ ਪਰੇਸ਼ਾਨ