ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਦਿੱਲੀ ਅੰਦੋਲਨ ਵਿੱਚ ਪੰਜਾਬ ਦੀ ਬੇਬੇ ਮਹਿੰਦਰ ਕੌਰ ਬਾਰੇ ਗਲਤ ਜਾਣਕਾਰੀ ਅਤੇ ਉਨ੍ਹਾਂ ਦਾ ਅਸਤਿਕਾਰ ਕਰਨਾ ਅਦਾਕਾਰਾ ਕੰਗਨਾ ਰਣੌਤ ਨੂੰ ਮਹਿੰਗਾ ਪੈ ਸਕਦਾ ਹੈ। ਪੰਜਾਬ ਦੇ ਇੱਕ ਵਕੀਲ ਹਾਕਮ ਸਿੰਘ ਨੇ ਕੰਗਨਾ ਨੂੰ ਮੁਆਫੀ ਮੰਗਣ ਜਾਂ ਮਾਨਹਾਣੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਕਾਨੂੰਨੀ ਨੋਟਿਸ ਭੇਜਿਆ ਹੈ।
ਵਕੀਲ ਹਾਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਨੋਟਿਸ ਅਦਾਕਾਰਾ ਕੰਗਨਾ ਰਣੌਤ ਨੂੰ ਭੇਜਿਆ ਹੈ। ਜਿਸ ਵਿੱਚ ਉਨ੍ਹਾਂ ਨੇ ਬੇਬੇ ਮਹਿੰਦਰ ਕੌਰ ਬਾਰੇ ਗਲਤ ਜਾਣਕਾਰੀ ਵਾਲਾ ਟਵੀਟ ਕਰਨ 'ਤੇ ਕੰਗਨਾ ਨੂੰ 7 ਦਿਨਾਂ 'ਚ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਦੱਸਿਆ ਜੇਕਰ 7 ਦਿਨਾਂ 'ਚ ਕੰਗਨਾ ਆਪਣੀ ਗਲਤੀ ਦੀ ਮੁਆਫੀ ਨਹੀਂ ਮੰਗਦੀ ਤਾਂ ਉਸ 'ਤੇ ਮਾਣਹਾਣੀ ਦਾ ਮੁਕੱਦਮਾ ਦਰਜ ਕਰਵਾਇਆ ਜਾਵੇਗਾ।