ਪੰਜਾਬ

punjab

ETV Bharat / city

ਮਾਲਵੇ ਦੀ ਹੌਟ ਸੀਟ ਬਣੀ ਲਹਿਰਾਗਾਗਾ, ਤ੍ਰਿਕੋਣੇ ਮੁਕਾਬਲੇ ਦੇ ਆਸਾਰ - ਸ਼੍ਰੋਮਣੀ ਅਕਾਲੀ ਦਲ ਸੰਯੁਕਤ

Punjab Assembly Election 2022: ਕੀ ਲਹਿਰਾਗਾਗਾ ਸੀਟ (Lehragaga assembly constituency)'ਤੇ ਇਸ ਵਾਰ ਫੇਰ ਪਰਮਿੰਦਰ ਸਿੰਘ ਢੀਂਡਸਾ ਬਰਕਰਾਰ ਰੱਖਣ ਸਕਣਗੇ ਪਰਿਵਾਰ ਦਾ ਵਕਾਰ ਜਾਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਕਾਲੀ ਦਲ ਦੀ ਝੋਲੀ ਪਾ ਸਕਣਗੇ ਸੀਟ ਤੇ ਜਾਂ ਫੇਰ ਕਾਂਗਰਸ ਨੂੰ ਰਾਸ ਆਉਣਗੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੇ ਕੀ ਹਿੰਦੂ ਚਿਹਰੇ ਬਰਿੰਦਰ ਕੁਮਾਰ ਗੋਇਲ ਨਾਲ ਆਮ ਆਦਮੀ ਪਾਰਟੀ ਮਾਲਵੇ ਦੀ ਇਸ ਸੀਟ ’ਤੇ ਕਰ ਸਕੇਗੀ ਕਬਜਾ, ਜਾਣੋਂ ਇਥੋਂ ਦਾ ਸਿਆਸੀ ਹਾਲ...

ਮਾਲਵੇ ਦੀ ਹੌਟ ਸੀਟ ਬਣੀ ਲਹਿਰਾਗਾਗਾ
ਮਾਲਵੇ ਦੀ ਹੌਟ ਸੀਟ ਬਣੀ ਲਹਿਰਾਗਾਗਾ

By

Published : Jan 31, 2022, 9:16 PM IST

ਚੰਡੀਗੜ੍ਹ:Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਲਹਿਰਾਗਾਗਾ ਸੀਟ (Lehragaga Assembly Constituency) ਤੋਂ ਸ਼੍ਰੋਮਣੀ ਅਕਾਲੀ ਦਲ (ਹੁਣ ਸ਼੍ਰੋਮਣੀ ਅਕਾਲੀ ਦਲ ਸੰਯੁਕਤ) ਦੇ ਪਰਮਿੰਦਰ ਸਿੰਘ ਢੀਂਡਸਾ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਲਹਿਰਾਗਾਗਾ (Lehragaga Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।

ਲਹਿਰਾਗਾਗਾ (Lehragaga Assembly Constituency)

ਜੇਕਰ ਲਹਿਰਾਗਾਗਾ (Lehragaga Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ (SAD Sanyukt) ਦੇ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਹਨ। ਪਰਮਿੰਦਰ ਸਿੰਘ ਢੀਂਡਸਾ ( ਸ਼੍ਰੋਮਣੀ ਅਕਾਲੀ ਦਲ ਸੰਯੁਕਤ) ਨੇ ਜਿੱਤ ਹਾਸਲ ਕੀਤੀ ਸੀ। ਪਰਮਿੰਦਰ ਸਿੰਘ ਢੀਂਡਸਾ 2017 ਵਿੱਚ ਇਥੋਂ ਦੂਜੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਲਹਿਰਾਗਾਗਾ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਕਾਂਗਰਸ (Congress) ਦੇ ਬੀਬੀ ਰਾਜਿੰਦਰ ਕੌਰ ਭੱਠਲ (Rajinder kaur bhathal) ਨੂੰ ਹਰਾਇਆ ਸੀ। ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਤੀਜੇ ਨੰਬਰ ’ਤੇ ਰਹੇ ਸੀ।

ਇਸ ਵਾਰ ਪਰਮਿੰਦਰ ਢੀਂਡਸਾ ਤੀਜੀ ਵਾਰ ਚੋਣ ਲੜ ਰਹੇ ਹਨ ਪਰ ਇਸ ਵਾਰ ਉਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੋਂ ਉਮੀਦਵਾਰ ਹਨ, ਜਦੋਂਕਿ ਕਾਂਗਰਸ ਨੇ ਵੀ ਪੁਰਾਣਾ ਚਿਹਰਾ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਮੁੜ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਅਕਾਲੀ ਦਲ ਬਾਦਲ ਨੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਟਿਕਟ ਦਿੱਤੀ ਹੈ ਤੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਦਲ ਦਿੱਤਾ ਹੈ ਤੇ ਜਸਵੀਰ ਸਿੰਘ ਦੀ ਥਾਂ ਹਿੰਦੂ ਚਿਹਰੇ ਬਰਿੰਦਰ ਕੁਮਾਰ ਗੋਇਲ ਨੂੰ ਟਿਕਟ ਦਿੱਤੀ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਲਹਿਰਾਗਾਗਾ (Lehragaga Constituency) ’ਤੇ 84.66 ਫੀਸਦ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਚੋਣ ਜਿੱਤੇ ਸੀ। ਕਾਂਗਰਸ ਦੇ ਬੀਬੀ ਰਾਜਿੰਦਰ ਕੌਰ ਭੱਠਲ ਦੂਜੇ ਨੰਬਰ ’ਤੇ ਰਹੇ ਸੀ, ਜਦੋਂਕਿਨੇਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਤੀਜੇ ਸਥਾਨ ’ਤੇ ਰਹੇ ਸੀ।

ਇਸ ਦੌਰਾਨ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੂੰ 65550 ਵੋਟਾਂ ਹਾਸਲ ਹੋਈਆਂ ਸੀ, ਜਦੋਂਕਿ ਕਾਂਗਰਸ (Congress) ਦੇ ਬੀਬੀ ਰਾਜਿੰਦਰ ਕੌਰ ਭੱਠਲ ਨੂੰ 38635 ਵੋਟਾਂ ਮਿਲੀਆਂ ਸੀ ਤੇ ਆਮ ਆਦਮੀ ਪਾਰਟੀ (AAP)ਦੇ ਜਸਬੀਰ ਸਿੰਘ ਨੂੰ 25089 ਵੋਟਾਂ ਪਈਆਂ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕੁਲ 84.66 ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ ਦਲ ਨੂੰ 47.76 ਫੀਸਦੀ ਵੋਟ ਸ਼ੇਅਰ ਮਿਲਿਆ ਸੀ, ਜਦੋਂਕਿ ਕਾਂਗਰਸ ਦੇ ਹਿੱਸੇ 28.22 ਫੀਸਦੀ ਵੋਟਾਂ ਆਈਆਂ ਸੀ ਤੇ ਆਪ ਨੂੰ 18.28 ਫੀਸਦੀ ਵੋਟ ਸ਼ੇਅਰ ਮਿਲਿਆ ਸੀ।

2012 ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਲਹਿਰਾਗਾਗਾ (Lehragaga Assembly Constituency) 'ਤੇ 85.64 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਨੂੰ 44706 ਵੋਟਾਂ ਨਾਲ 37.27 ਫੀਸਦੀ ਵੋਟ ਸ਼ੇਅਰ ਪ੍ਰਾਪਤ ਹੋਇਆ ਸੀ, ਜਦੋਂਕਿ ਅਕਾਲੀ ਦਲ 41351 ਵੋਟਾਂ ਲੈ ਗਿਆ ਸੀ ਤੇ ਵੋਟ ਸ਼ੇਅਰ 34.48 ਫੀਸਦ ਰਿਹਾ ਸੀ, ਜਦੋਂਕਿ ਪੀਪੀਪੀ ਨੂੰ 26136 ਵੋਟਾਂ ਹਾਸਲ ਹੋਈਆਂ ਸੀ ਤੇ ਉਸ ਦਾ ਸ਼ੇਅਰ 18.28 ਫੀਸਦੀ ਰਿਹਾ ਸੀ।

ਲਹਿਰਾਗਾਗਾ (Lehragaga Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਕਾਂਗਰਸ ਵੱਲੋਂ ਬੀਬੀ ਰਾਜਿੰਦਰ ਕੌਰ ਭੱਠਲ ਸੱਤਵੀਂ ਵਾਰ ਚੋਣ ਮੈਦਾਨ ਵਿੱਚ ਹਨ। ਦੂਜੇ ਪਾਸੇ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਵੱਲੋਂ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਜਸਬੀਰ ਸਿੰਘ ਦੀ ਥਾਂ ਬਰਿੰਦਰ ਕੁਮਾਰ ਗੋਇਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਹ ਸੰਗਰੂਰ ਜਿਲ੍ਹੇ ਦੀ ਹੌਟ ਸੀਟ ਹੋਵੇਗੀ ਤੇ ਮੁਕਾਬਲਾ ਤ੍ਰਿਕੋਣਾ ਹੋਣ ਦੇ ਆਸਾਰ ਹਨ।

ਇਹ ਵੀ ਪੜ੍ਹੋ:CM ਚਿਹਰੇ ਦੇ ਐਲਾਨ ਤੋਂ ਪਹਿਲਾਂ ਪ੍ਰਤਾਪ ਬਾਜਵਾ ਦੀ ਕਾਂਗਰਸ ਨੂੰ ਨਸੀਹਤ !

ABOUT THE AUTHOR

...view details