ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਡੇਢ ਦਹਾਕਿਆਂ ਦੀਆਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ’ਤੇ ਨਜ਼ਰ ਮਾਰੀਏ ਤਾਂ ਰਾਜਸੀ ਪਾਰਟੀਆਂ ਨੇ ਫਿਲਮੀ ਹਸਤੀਆਂ ਤੇ ਪੰਜਾਬੀ ਗਾਇਕਾਂ ਨੂੰ ਆਪੋ ਆਪਣੇ ਧੜੇ ਵਿੱਚ ਸ਼ਾਮਿਲ ਕੀਤਾ ਹੈ। ਚੋਣਾਂ ਆਉਂਦਿਆਂ ਹੀ ਇਨ੍ਹਾਂ ਮਨੋਰੰਜਕ ਹਸਤੀਆਂ ਦੀ ਅਹਿਮੀਅਤ ਰਾਜਸੀ ਪਾਰਟੀਆਂ ਲਈ ਵਧ ਜਾਂਦੀ ਹੈ। ਤਾਜਾ ਮਿਸਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਸ਼ਾਮਿਲ (Moosewala join Congress) ਕਰਵਾਇਆ ਗਿਆ ਹੈ, ਆਓ ਮਾਰਦੇ ਹਾਂ ਸਿੱਧੂ ਮੂਸੇਵਾਲਾ ਦੇ ਜੀਵਨ 'ਤੇ ਇੱਕ ਨਜ਼ਰ...
ਸਿੱਧੂ ਮੂਸੇਵਾਲਾ ਦਾ ਜਨਮ
ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ ਅਤੇ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਾਲਾ ਦਾ ਰਹਿਣ ਵਾਲਾ ਹੈ। ਉਹ ਇੱਕ ਮਸ਼ਹੂਰ ਭਾਰਤੀ ਗਾਇਕ, ਗੀਤਕਾਰ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਅਤੇ ਪੰਜਾਬੀ ਸਿਨੇਮਾ ਨਾਲ ਜੁੜਿਆ ਹੋਇਆ ਹੈ।
ਮਾਂ ਪਿੰਡ ਦੀ ਹੈ ਸਰਪੰਚ
ਸਿੱਧੂ ਮੂਸੇਵਾਲਾ ਦੀ ਮਾਂ ਇੱਕ ਪਿੰਡ ਦੀ ਸਰਪੰਚ ਹੈ। ਪੰਜਾਬੀ ਗਾਇਕ ਨੂੰ ਪਹਿਲਾਂ ਵੀ ਆਪਣੇ ਗੀਤਾਂ ਵਿੱਚ ਹਿੰਸਾ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।
ਇੰਜੀਨੀਅਰਿੰਗ ਦਾ ਵਿਦਿਆਰਥੀ
ਸਿੱਧੂ ਮੂਸੇਵਾਲਾ ਇੰਜੀਨੀਅਰਿੰਗ ਕਰ ਰਿਹਾ ਹੈ ਅਤੇ ਕਾਲਜ ਦੇ ਦਿਨ੍ਹਾਂ ਵਿੱਚ ਗਾਉਣਾ ਸ਼ੁਰੂ ਕਰ ਦਿੱਤਾ ਸੀ। ਪਿਛਲੇ ਸਾਲ ਉਸ ਦੇ ਗੀਤ 'ਸੰਜੂ' ਕਾਰਨ ਹਿੰਸਾ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ 'ਚ ਉਸ ਵਿਰੁੱਧ ਐੱਫ.ਆਈ.ਆਰ. ਕੋਵਿਡ ਲਾਕਡਾਊਨ ਦੌਰਾਨ ਫਾਇਰਿੰਗ ਰੇਂਜ 'ਤੇ ਏ.ਕੇ.-47 ਰਾਈਫਲਾਂ ਨਾਲ ਗੋਲੀਆਂ ਚਲਾਈਆਂ ਜਾ ਰਹੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ। ਇਸ ਗੀਤ 'ਚ ਸਿੱਧੂ ਮੂਸੇਵਾਲਾ ਆਪਣੇ ਖਿਲਾਫ ਚੱਲ ਰਹੇ ਕੇਸਾਂ ਨੂੰ ਲੈ ਕੇ ਡੀਂਗਾਂ ਮਾਰਦੇ ਨਜ਼ਰ ਆਏ।