ਪੰਜਾਬ

punjab

ETV Bharat / city

ਸੀਐੱਮ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ... - ਸੀਐੱਮ ਕੈਪਟਨ ਅਮਰਿੰਦਰ ਸਿੰਘ

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਯੂ.ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਨੂੰ ਭਾਰਤ ਲਿਆਇਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਸ਼ਰਧਾਂਜਲੀ ਦੇ ਸਕੇ।

ਸੀਐੱਮ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ...
ਸੀਐੱਮ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ...

By

Published : Aug 25, 2021, 3:58 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗ ਕੀਤੀ ਹੈ ਕਿ ਯੂ.ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਜਿਨ੍ਹਾਂ ਵਿੱਚ ਉਨ੍ਹਾਂ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ ਨੂੰ ਵਾਪਸ ਲਿਆਉਣ ਦੇ ਲਈ ਉਹ ਯੂਕੇ ਸਰਕਾਰ ਨਾਲ ਗੱਲਬਾਤ ਕਰਨ।

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਅਪੀਲ ਕੀਤੀ ਹੈ ਕਿ ਇਸ ਮੁੱਦੇ ਨੂੰ ਯੂਕੇ ਸਰਕਾਰ ਸਾਹਮਣੇ ਚੁੱਕਿਆ ਜਾਵੇ ਤਾਂ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਸ਼ਰਧਾਂਜਲੀ ਦੇ ਸਕੇ।

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤਰ ’ਚ ਲਿਖਿਆ ਹੈ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓ ਡਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ ਬ੍ਰਿਟਿਸ਼ ਹਕੂਮਤ ਦੁਆਰਾ ਕੀਤੀ ਗਈ ਇਸ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਇਸੇ ਪਿਸਤੌਲ ਉਨ੍ਹਾਂ ਨੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸੀ ਜਿਸ ਨੂੰ ਭਾਰਤ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।

ਇਹ ਵੀ ਪੜੋ: ਪੰਜਾਬ ਕਾਂਗਰਸ ਵਿਵਾਦ ‘ਤੇ ਪ੍ਰਨੀਤ ਕੌਰ ਦਾ ਵੱਡਾ ਬਿਆਨ

ABOUT THE AUTHOR

...view details