ਪੰਜਾਬ

punjab

ਡਿਪਟੀ CM ਨੇ ਹੈਲਥ ਵਰਕਰਾਂ ਤੇ ਫਾਰਮੇਸੀ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

By

Published : Oct 8, 2021, 8:36 PM IST

ਉਪ ਮੁੱਖ ਮੰਤਰੀ ਓਪੀ ਸੋਨੀ (Deputy Chief Minister OP Soni) ਵੱਲੋਂ ਨਵ-ਨਿਯੁਕਤ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ (Appointment letter) ਸੌਂਪੇ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਰਚ 2017 ਤੋਂ ਲੈਕੇ ਹੁਣ ਤੱਕ ਵਿਭਾਗ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਜਾ ਚੁੱਕੀ ਹੈ।

ਡਿਪਟੀ CM ਨੇ ਹੈਲਥ ਵਰਕਰਾਂ ਤੇ ਫਾਰਮੇਸੀ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਡਿਪਟੀ CM ਨੇ ਹੈਲਥ ਵਰਕਰਾਂ ਤੇ ਫਾਰਮੇਸੀ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ:ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister OP Soni) ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ (Appointment letter) ਸੌਂਪੇ ਗਏ ਹਨ। ਸੋਨੀ ਨੇ ਇਸ ਮੌਕੇ ਨਵ-ਨਿਯੁਕਤ ਮੁਲਾਜ਼ਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਲਗਨ, ਦਿਆਨਤਾਦਾਰੀ ਅਤੇ ਇਮਾਨਦਾਰੀ ਨਾਲ ਕਰਨ ਅਤੇ ਪੰਜਾਬ ਰਾਜ ਦੇ ਲੋਕਾਂ ਦੀ ਸੇਵਾ ਕਰਨ।

ਉਹਨਾਂ ਅੱਗੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿੱਚ ਨੌਕਰੀ ਕਰਨਾ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਾਰਥਕ ਕਰਦਾ ਹੈ ਕਿਉਂਕਿ ਜਿੱਥੇ ਸਰਕਾਰ ਤੁਹਾਨੂੰ ਨੌਕਰੀ ਬਦਲੇ ਤਨਖਾਹ ਦਿੰਦੀ ਹੈ, ਉੱਥੇ ਹੀ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਬਦਲੇ ਅਸੀਸਾਂ ਵੀ ਮਿਲਦੀਆਂ ਹਨ। ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2017 ਤੋਂ ਲੈਕੇ ਹੁਣ ਤੱਕ ਵਿਭਾਗ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਜਾ ਚੁੱਕੀ ਹੈ।

ਡਿਪਟੀ CM ਨੇ ਹੈਲਥ ਵਰਕਰਾਂ ਤੇ ਫਾਰਮੇਸੀ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ


ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਜਲਦ ਹੀ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਸਿਹਤ ਵਿਭਾਗ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਵਿਕਾਸ ਗਰਗ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸ੍ਰੀ ਕੁਮਾਰ ਰਾਹੁਲ, ਐਮ.ਡੀ. ਐਨ.ਐਚ.ਐਮ., ਡਾ. ਅੰਦੇਸ਼ ਕੰਗ, ਡਾਇਰੈਕਟਰ ਅਤੇ ਕਈ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ:ਚਰਨਜੀਤ ਚੰਨੀ ਨੇ ਮਨੋਹਰ ਲਾਲ ਖੱਟਰ ਨੂੰ ਦਿੱਤਾ ਬੇਟੇ ਦੇ ਵਿਆਹ ਦਾ ਸੱਦਾ

ABOUT THE AUTHOR

...view details