ਚੰਡੀਗੜ੍ਹ:ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ (Assistant Professors and Librarians) ਨੂੰ ਨਿਯੁਕਤੀ ਪੱਤਰ ਸੌਂਪੇ।ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।ਪਰਗਟ ਸਿੰਘ ਦਾ ਕਹਿਣਾ ਹੈ ਕਿ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ (Teaching cadre in government colleges) ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ 'ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ।
ਪਰਗਟ ਸਿੰਘ ਨੇ ਦੱਸਿਆ ਹੈ ਕਿ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।ਪਰਗਟ ਸਿੰਘ ਨੇ ਕਿਹਾ ਹੈ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।