ਚੰਡੀਗੜ੍ਹ : ਕਿਸਾਨਾਂ ਵੱਲੋਂ ਆਉਣ ਵਾਲੇ ਲੋਕ ਸਭਾ ਸੈਸ਼ਨ ਤੋਂ ਪਹਿਲਾਂ ਹਰ ਇੱਕ ਮੈਂਬਰ ਪਾਰਲੀਮੈਂਟ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਪਾਰਲੀਮੈਂਟ ਚ ਚੁੱਕਣ ਬਾਰੇ ਚਿਤਾਵਨੀ ਪੱਤਰ ਦਿੱਤਾ ਜਾਵੇਗਾ ਇਸ ਦੌਰਾਨ ਈਟੀਵੀ ਭਾਰਤ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸੰਧਵਾਂ ਨਾਲ ਖਾਸ ਗੱਲਬਾਤ ਕੀਤੀ ਗਈ।
ਉਨ੍ਹਾਂ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮੈਂਬਰ ਪਾਰਲੀਮੈਂਟਾਂ ਨੂੰ ਸੰਸਦ ਭਵਨ 'ਚ ਸੌਣ ਲਈ ਨਹੀਂ ਭੇਜਿਆ ਜਾਂਦਾ ਬਲਕਿ ਲੋਕਾਂ ਦੇ ਹੀ ਮੁੱਦੇ ਚੁੱਕਣ ਲਈ ਭੇਜਿਆ ਜਾਂਦਾ ਹੈ ਅਤੇ ਲੋਕ ਨੁਮਾਇੰਦਿਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀ ਅਵਾਜ਼ ਚੁੱਕਣ ਇਸ ਦੌਰਾਨ ਸੰਧਵਾਂ ਨੇ ਇਹ ਵੀ ਕਿਹਾ ਕਿ ਸੰਸਦ 'ਚ ਮੋਦੀ ਖ਼ਿਲਾਫ਼ ਸਭ ਤੋਂ ਵੱਧ ਸੰਜੇ ਸਿੰਘ ਅਤੇ ਭਗਵੰਤ ਮਾਨ ਆਵਾਜ਼ ਚੁੱਕਦੇ ਹਨ ਅਤੇ ਹਰ ਇਕ ਵਰਗ ਦੀ ਗੱਲ ਕਰਦੇ ਹਨ ਜਦਕਿ ਬਾਕੀ ਸਾਂਸਦ ਸਿਰਫ਼ ਆਪਣੀ ਸਿਆਸੀ ਰੋਟੀਆਂ ਸੇਕਦੇ ਹਨ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੀ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਹਿਲਾ ਮੁੱਦਾ ਚੁੱਕਿਆ ਗਿਆ ਅਤੇ ਹਰ ਇੱਕ ਫ਼ਸਲ ਦੇ ਉੱਤੇ ਐੱਮਐੱਸਪੀ ਦੇਣ ਦੀ ਗੱਲ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੀ ਆਖੀ ਸੀ। ਉਨ੍ਹਾਂ ਨੇ ਕਿਹਾ ਕਿ ਅਸੀ ਉਹ ਸਿਆਸੀ ਤੌਰ ਤੇ ਨਹੀਂ ਬਲਕਿ ਆਮ ਕਿਸਾਨ ਦੀ ਤਰ੍ਹਾਂ ਹੀ ਕਿਸਾਨਾਂ ਦੇ ਮਾਰਚ 'ਚ ਸ਼ਾਮਲ ਹੋਣਗੇ।