ਪੰਜਾਬ

punjab

ETV Bharat / city

ਅਕਾਲੀਆਂ ਵਾਂਗ ਹੀ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੀ ਹੈ ਕੈਪਟਨ ਸਰਕਾਰ: ਮੀਤ ਹੇਅਰ - fake liquor mafia

ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਦੋਸ਼ ਲਗਾਇਆ ਕਿ ਨਕਲੀ ਸ਼ਰਾਬ ਮਾਫੀਆ ਦੀ ਪੁਸ਼ਤਪਨਾਹੀ ਕਰਨ ਵਾਲੇ ਵਿਧਾਇਕਾਂ ਖਿਲਾਫ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀਆਂ ਵਾਂਗ ਕੈਪਟਨ ਸਰਕਾਰ ਵੀ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੀ ਹੈ।

ਅਕਾਲੀਆਂ ਵਾਂਗ ਹੀ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੀ ਹੈ ਕੈਪਟਨ ਸਰਕਾਰ
ਅਕਾਲੀਆਂ ਵਾਂਗ ਹੀ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੀ ਹੈ ਕੈਪਟਨ ਸਰਕਾਰ

By

Published : Dec 9, 2020, 8:21 PM IST

ਚੰਡੀਗੜ੍ਹ: ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਦੋਸ਼ ਲਗਾਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦੇ ਸ਼ਹਿਰ ਰਾਜਪੁਰਾ ਵਿਚੋਂ ਫੜ੍ਹੀ ਗਈ ਨਕਲੀ ਸ਼ਰਾਬ ਦੀ ਫੈਕਟਰੀ ਦੇ ਦੋਸ਼ੀਆਂ ਦੀ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਘਨੌਰ ਤੋਂ ਵਿਧਾਇਕ ਮਦਨਲਾਲ ਜਲਾਲਪੁਰ ਅਤੇ ਸਾਂਸਦ ਪ੍ਰਨੀਤ ਕੌਰ ਨਾਲ ਨਜ਼ਦੀਕੀ ਹੋਣਾ ਸ਼ਰਾਬ ਤਸਕਰੀ ਦੇ ਧੰਦੇ ਨੂੰ ਸ਼ਹਿ ਦਿੰਦਾ ਹੈ।

ਅਕਾਲੀਆਂ ਵਾਂਗ ਹੀ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੀ ਹੈ ਕੈਪਟਨ ਸਰਕਾਰ

ਉਨ੍ਹਾਂ ਕਿਹਾ ਕਿ ਲਾਕਡਾਊਨ ਦੌਰਾਨ ਸਖਤੀ 'ਚ ਵੀ ਰਾਜਪੁਰਾ ਤੋਂ ਨਕਲੀ ਸ਼ਰਾਬ ਦੀਆਂ ਫੈਕਟਰੀਆ ਫੜੀਆਂ ਗਈਆਂ ਸਨ ਜਿਸ ਵਿੱਚ ਵੀ ਦੀਪੇਸ਼ ਗਰੋਵਰ ਦਾ ਨਾਮ ਆਇਆ ਸੀ ਜੋ ਕਿ ਹੁਣ ਕੁੱਝ ਸਮਾਂ ਪਹਿਲਾਂ ਹੀ ਜ਼ਮਾਨਤ 'ਤੇ ਆਇਆ ਹੈ। ਸਰਕਾਰ ਨੇ ਆਪਣੇ ਨਜ਼ਦੀਕੀ ਪ੍ਰਤੀ ਵਫ਼ਾਦਾਰੀ ਨਿਭਾਉਂਦੇ ਹੋਏ ਕੋਈ ਸਖਤ ਕਾਰਵਾਈ ਨਾ ਕੀਤੀ। ਸ਼ਰਾਬ ਤਸਕਰੀ ਦੇ ਮਾਮਲੇ ਵਿੱਚ ਫੜੇ ਜਾਣ ਤੋਂ ਬਾਅਦ ਵੀ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਦੇ ਬੇਟੇ ਨਿਰਭੈ ਕੰਬੋਜ ਮਿਲਟੀ ਦੀਆਂ ਦੀਪੇਸ਼ ਕੁਮਾਰ ਗਰੋਵਰ ਨਾਲ ਕਿਸਾਨਾਂ ਦੇ ਧਰਨੇ ਵਿੱਚ ਜਾਂਦੇ ਦੀਆਂ ਫੋਟੋ ਸਾਹਮਣੇ ਆਈਆਂ ਹਨ।

ਮੀਤ ਹੇਅਰ ਨੇ ਕਾਂਗਰਸੀ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸੰਧੂ ਨਾਲ ਫੜ੍ਹੇ ਗਏ ਆਰੋਪੀਆਂ ਦੀਆਂ ਫੋਟੋ ਦਿਖਾਉਂਦੇ ਹੋਏ ਕਿਹਾ ਕਿ ਕਾਂਗਰਸ ਦੇ ਹੇਠਲੇ ਆਗੂਆਂ ਤੋਂ ਲੈ ਕੇ ਮੁੱਖ ਮੰਤਰੀ ਦੇ ਦਫ਼ਤਰ ਤੱਕ ਵੱਲੋਂ ਸ਼ਰਾਬ ਤਸਕਰਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕਕੇ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ ਪਰ ਹੁਣ ਨਸ਼ਾ ਤਸਕਰਾਂ ਦੇ ਸੁਰੱਖਿਆ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਨੇ ਪਹਿਲਾਂ ਰਾਜਪੁਰਾ ਵਿੱਚ ਫੜ੍ਹੀਆਂ ਸ਼ਰਾਬ ਫੈਕਟਰੀਆਂ ਤੋਂ ਬਾਅਦ ਪੰਜਾਬ ਵਿੱਚ ਸਖਤੀ ਵਰਤੀ ਹੁੰਦੀ ਤਾਂ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਸੈਂਕੜੇ ਤੋਂ ਵੱਧ ਹੋਈਆਂ ਮੌਤਾਂ ਨਾ ਹੁੰਦੀਆਂ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਜੇਕਰ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ ਵਾਲੇ ਕਾਂਗਰਸੀ ਵਿਧਾਇਕਾਂ ਅਤੇ ਆਪਣੇ ਓਐਸਡੀਆਂ ਉਤੇ ਕਾਰਵਾਈ ਕਰਨ ਦੀ ਹਿੰਮਤ ਨਹੀਂ ਰੱਖਦੇ ਤਾਂ ਜ਼ਮੀਰ ਦੀ ਆਵਾਜ਼ ਸੁਣਕੇ ਮੁੱਖ ਮੰਤਰੀ ਦੇ ਔਹਦੇ ਤੋਂ ਅਸਤੀਫਾ ਦੇਣ।

ਉਨ੍ਹਾਂ ਕਿਹਾ ਕਿ ਸਰਕਾਰੀ ਸ਼ਹਿ 'ਤੇ ਚੱਲ ਰਹੀਆਂ ਜ਼ਾਅਲੀ ਸ਼ਰਾਬ ਦੀਆਂ ਫੈਕਟਰੀਆਂ ਜਿੱਥੇ ਲੋਕਾਂ ਦੀ ਜਾਨ ਲੈ ਰਹੀਆਂ ਹਨ, ਉਥੇ ਹੀ ਸੂਬੇ ਦੀ ਆਰਥਿਕਤਾ ਨੂੰ ਵੀ ਢਾਹ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਕਾਰਪੋਰੇਸ਼ਨ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਜਦੋਂ ਸ਼ਰਾਬ ਤਸਕਰਾਂ ਤੋਂ ਕਮਿਸ਼ਨ ਆਉਣੀ ਸ਼ੁਰੂ ਹੋਈ ਤਾਂ ਕੀਤਾ ਵਾਅਦਾ ਭੁੱਲ ਗਏ।

ABOUT THE AUTHOR

...view details