ਪੰਜਾਬ

punjab

ETV Bharat / city

ਹੁਣ ਮਹਾਰਾਸ਼ਟਰ ਨਾਲ ਜੁੜੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਲਿੰਕ !

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਲਿੰਕ ਹੁਣ ਮਹਾਰਾਸ਼ਟਰ ਦੇ ਜੁੜਦੇ ਹੋਏ ਨਜਰ ਆ ਰਹੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ 8 ਸ਼ਾਰਪ ਸ਼ੂਟਰਾਂ ’ਚ ਸ਼ਾਮਲ ਸੰਤੋਸ਼ ਜਾਧਵ ਮਹਾਰਾਸ਼ਟਰ ਦੇ ਖੁੰਖਾਰ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜਿਆ ਹੋਇਆ ਹੈ। ਗਵਲੀ ਇਸ ਸਮੇਂ ਜੇਲ੍ਹ ਚ ਬੰਦ ਹੈ।

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਲਿੰਕ
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਲਿੰਕ

By

Published : Jun 7, 2022, 3:29 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਸਮਰਥਕ ਸੋਗ ’ਚ ਹਨ। ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਮਾਮਲੇ ’ਚ ਵੱਡਾ ਖੁਲਾਸਾ ਹੋਇਆ ਹੈ। ਹੁਣ ਮੂਸੇਵਾਲਾ ਕਤਲਕਾਂਡ ਦੇ ਲਿੰਕ ਮਹਾਰਾਸ਼ਟਰ ਦੇ ਖੁੰਖਾਰ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚ ਜਿਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ ਉਨ੍ਹਾਂ ਚ ਇੱਕ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਵੀ ਹੈ, ਜੋ ਕਿ ਖੁੰਖਾਰ ਗੈਂਗਸਟਰ ਅਰੁਣ ਗਵਲੀ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਜੋ ਕਿ ਮਹਾਰਾਸ਼ਟਰ ਦੇ ਪੁਣੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਸਮੇਂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਗਈਆਂ ਸੀ ਉਨ੍ਹਾਂ ਹਮਲਾਵਾਰਾਂ ’ਚ ਸੰਤੋਸ਼ ਜਾਧਵ ਵੀ ਸ਼ਾਮਲ ਸੀ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੰਤੋਸ਼ ਜਾਧਵ ਨੂੰ ਖਾਸਤੌਰ ’ਤੇ ਮੁੰਬਈ ਤੋਂ ਪੰਜਾਬ ਬੁਲਾਇਆ ਗਿਆ ਸੀ। ਉਸਦੇ ਨਾਲ ਹੀ ਮਹਾਰਾਸ਼ਟਰ ਦਾ ਹੀ ਸੌਰਭ ਮਹਾਕਾਲ ਆਇਆ ਸੀ। ਦੱਸ ਦਈਏ ਕਿ ਗਵਲੀ ਇਸ ਸਮੇਂ ਮਹਾਰਾਸ਼ਟਰ ਦੀ ਜੇਲ੍ਹ ਚ ਬੰਦ ਹੈ। ਫਿਲਹਾਲ ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਦੇ ਨਾਲ ਇਨਪੁੱਟ ਸ਼ੇਅਰ ਕੀਤੇ ਹਨ। ਨਾਲ ਹੀ ਪੰਜਾਬ ਪੁਲਿਸ ਨੇ ਮੁੰਬਈ ਪੁਲਿਸ ਤੋਂ ਸਹਿਯੋਗ ਮੰਗਿਆ ਹੈ।

ਮੂਸੇਵਾਲਾ ਕਤਲੇਆਮ ਵਿੱਚ 8 ਸ਼ੂਟਰਾ ਦੀ ਹੋਈ ਪਛਾਣ:ਪੰਜਾਬ ਪੁਲਿਸ ਵੱਲੋਂ ਮੂਸੇਵਾਲਾ ਕਤਲ ਮਾਮਲੇ ’ਚ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ। ਪੰਜਾਬ ਪੁਲਿਸ ਅਨੁਸਾਰ ਤਰਨਤਾਰਨ ਦੇ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਮੰਨੂ ਪੰਜਾਬ ਦੇ, ਪ੍ਰਿਅਵਰਤ ਫ਼ੌਜੀ ਤੇ ਮਨਪ੍ਰੀਤ ਭੋਲੂ ਵਾਸੀ ਸੋਨੀਪਤ, ਹਰਿਆਣਾ, ਸੰਤੋਸ਼ ਜਾਧਵ ਤੇ ਸੌਰਵ ਮਹਾਕਾਲ ਵਾਸੀ ਪੁਣੇ ਮਹਾਰਾਸ਼ਟਰ, ਰਾਜਸਥਾਨ ਦੇ ਸੀਕਰ ਵਾਸੀ ਸੁਭਾਸ਼ ਬਨੂਦਾ, ਹਰਕਮਲ ਸਿੰਘ ਬਠਿੰਡਾ ਪੰਜਾਬ ਦੀ ਰਾਣੂ ਸ਼ਾਮਲ ਹੈ।

29 ਮਈ ਨੂੰ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ:ਮੂਸੇਵਾਲਾ ਦਾ ਸਕੂਲੀ ਬੱਚਿਆਂ ਨੂੰ ਸੰਗੀਤ ਦੀ ਸਿੱਖਿਆ ਦਿੰਦੇ ਦਾ ਵੀਡੀਓ ਵਾਇਰਲ

ABOUT THE AUTHOR

...view details